ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

Friday, Apr 05, 2024 - 05:20 PM (IST)

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਫਰੀਦਕੋਟ (ਰਾਜਨ) : ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮੈਡੀਸਨ ਵਿਭਾਗ-2 ’ਚ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਅਚਾਨਕ ਹੀ ਇਸ ਵਾਰਡ ’ਚ ਅੱਗ ਲੱਗ ਗਈ। ਇਹ ਅੱਗ ਵਾਰਡ ’ਚ ਕਿਵੇਂ ਲੱਗੀ ਬੇਸ਼ੱਕ ਇਹ ਅਜੇ ਇਕ ਜਾਂਚ ਦਾ ਵਿਸ਼ਾ ਹੈ ਪਰ ਇਸ ਅੱਗ ਲੱਗਣ ਦਾ ਕਾਰਨ ਫਿਲਹਾਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਵੱਲੋਂ ਬਿਜਲੀ ਦਾ ਸ਼ਾਰਟ-ਸਰਕਟ ਦੱਸਿਆ ਜਾ ਰਿਹਾ ਹੈ। 

ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਦੌਰਾਨ ਵਿਭਾਗ ’ਚ ਦਾਖਲ ਮਰੀਜ਼ਾਂ ਨੂੰ ਜਿੱਥੇ ਸਹੀ ਸਲਾਮਤ ਬਾਹਰ ਕੱਢ ਲਿਆ ਗਿਆ, ਉੱਥੇ ਸਮੇਂ ਸਿਰ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਵੱਲੋਂ ਅੱਗ ’ਤੇ ਕਾਬੂ ਪਾ ਲਿਆ ਗਿਆ, ਜਿਸ ਸਦਕਾ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।


author

Anuradha

Content Editor

Related News