ਮੈਰਿਟ ''ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਧਾਨ ਸਭਾ ''ਚ ਕੀਤਾ ਜਾਵੇਗਾ ਸਨਮਾਨਿਤ

06/09/2023 12:29:25 PM

ਕੋਟਕਪੂਰਾ (ਨਰਿੰਦਰ): ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਹਲਕੇ ਅਧੀਨ ਆਉਂਦੀਆਂ 8ਵੀਂ, 10ਵੀਂ ਅਤੇ 12ਵੀਂ ਦੀਆਂ ਪੰਜਾਬ ਪੱਧਰ ’ਤੇ ਮੈਰਿਟ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਵਾਲੇ ਵਿਦਿਆਰਥੀਆਂ ਨੂੰ 31-31 ਹਜ਼ਾਰ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕਰਨ ਦੀ ਪ੍ਰਕਿਰਿਆ ਪੰਜਾਬ ਵਿਧਾਨ ਸਭਾ ਵਿਚ ਨਿਭਾਈ ਜਾਵੇਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਸੰਧਵਾਂ ਦੇ ਪੀ. ਆਰ. ਓ. ਮਨਪ੍ਰੀਤ ਸਿੰਘ ਮਣੀ ਧਾਲੀਵਾਲ ਨੇ ਆਖਿਆ ਕਿ ਮਾਣਯੋਗ ਸਪੀਕਰ ਸੰਧਵਾਂ ਵਲੋਂ ਸਥਾਨਕ ਡਾ. ਹਰੀ ਸਿੰਘ ਸੇਵਕ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ 8ਵੀਂ, 10ਵੀਂ ਅਤੇ 12ਵੀਂ ਦੇ ਉਨ੍ਹਾਂ 18 ਹੁਸ਼ਿਆਰ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ 31-31 ਹਜ਼ਾਰ ਰੁਪਏ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਸੀ। 

ਇਹ ਵੀ ਪੜ੍ਹੋ- ਡਾਲਰਾਂ ਦੀ ਚਮਕ ਨੇ ਫਿੱਕੀ ਪਾਈ ਵਤਨ ਪ੍ਰਸਤੀ, ਵਿਦੇਸ਼ ਜਾਣ ਦੀ ਹੋੜ ’ਚ ਵਧੀ ਮਨੁੱਖੀ ਸਮੱਗਲਿੰਗ

ਇਸ ਮੌਕੇ ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖਰੇ ਤੌਰ ’ਤੇ ਅਜਿਹੀਆਂ ਮਾਣਮੱਤੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ 51-51 ਹਜ਼ਾਰ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ ਪਰ ਉਹ ਉਪਰੋਕਤ ਇਨਾਮ ਰਾਸ਼ੀ ਤੋਂ ਇਲਾਵਾ ਆਪਣੇ ਅਖਤਿਆਰੀ ਕੋਟੇ ਵਿੱਚੋਂ 31-31 ਹਜ਼ਾਰ ਰੁਪਏ ਇਸ ਲਈ ਨਗਦ ਇਨਾਮ ਦੇ ਰਹੇ ਹਨ ਤਾਂ ਜੋ 8ਵੀਂ, 10ਵੀਂ ਅਤੇ 12ਵੀਂ ਦੇ ਹੋਰ ਵਿਦਿਆਰਥੀਆਂ ਵੀ ਇਸ ਤੋਂ ਪ੍ਰੇਰਨਾ ਲੈ ਕੇ ਖ਼ੁਦ ਵੀ ਆਪਣਾ ਨਾਮ ਮੈਰਿਟ ਸੂਚੀ ’ਚ ਦਰਜ ਕਰਵਾਉਣ ਲਈ ਉਤਸ਼ਾਹਿਤ ਹੋਣ। ਮਣੀ ਧਾਲੀਵਾਲ ਨੇ ਦੱਸਿਆ ਕਿ ਉਪਰੋਕਤ 18 ਵਿਦਿਆਰਥਣਾਂ ਵਿਚ ਪਿਛਲੇ ਦਿਨੀਂ 10ਵੀਂ ਦੇ ਨਤੀਜਿਆਂ ’ਚ ਪੰਜਾਬ ਭਰ ਵਿੱਚੋਂ ਪਹਿਲਾ ਤੇ ਦੂਜਾ ਸਥਾਨ ਲੈਣ ਵਾਲੀਆਂ ਦੋ ਹੋਣਹਾਰ ਵਿਦਿਆਰਥਣਾਂ ਕ੍ਰਮਵਾਰ ਗਗਨਦੀਪ ਕੌਰ ਅਤੇ ਨਵਜੋਤ ਕੌਰ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ’ਚ ਪੜ੍ਹਨ ਦੇ ਬਾਵਜੂਦ ਪੰਜਾਬ ਵਿਧਾਨ ਸਭਾ ’ਚ 31-31 ਹਜ਼ਾਰ ਰੁਪਏ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਵਿਦੇਸ਼ਾਂ 'ਚ ਪੰਜਾਬੀ ਕੁੜੀਆਂ ਦੇ ਹੋ ਰਹੇ ਸੋਸ਼ਣ ਨੂੰ ਲੈ ਕੇ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸਰਕਾਰੀ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਸਿੱਖਿਆ ਪ੍ਰਬੰਧਾਂ ’ਚ ਸੁਧਾਰ ਕਰ ਕੇ ਬੱਚਿਆਂ ਤੇ ਨੌਜਵਾਨਾਂ ਨੂੰ ਮੁਫ਼ਤ ਅਤੇ ਵਧੀਆ ਸਿੱਖਿਆ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਹਿਜ ਇਕ ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੰਨੀ ਗਰਾਂਟ ਸਿਹਤ ਅਤੇ ਸਿੱਖਿਆ ਦੇ ਢਾਂਚੇ ’ਚ ਸੁਧਾਰ ਕਰਨ ਅਤੇ ਵਿਕਾਸ ਲਈ ਖ਼ਰਚ ਕੀਤੀ ਹੈ। ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਪੰਜ-ਪੰਜ ਸਾਲ ਦੇ ਕਾਰਜਕਾਲ ਦੌਰਾਨ ਵੀ ਇੰਨੀ ਰਾਸ਼ੀ ਦੇਣ ਜਾਂ ਖ਼ਰਚ ਕਰਨ ਤੋਂ ਅਸਮਰੱਥ ਜਾਂ ਨਾਕਾਮ ਰਹਿੰਦੀਆਂ ਸਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News