MP ਮੁਹੰਮਦ ਸਦੀਕ ਨੇ ''ਭਾਰਤ ਜੋੜੋ ਯਾਤਰਾ'' ਸਬੰਧੀ ਕੀਤੀ ਮੀਟਿੰਗ, ਜ਼ੀਰਾ ਸ਼ਰਾਬ ਫੈਕਟਰੀ ਬਾਰੇ ਆਖੀ ਇਹ ਗੱਲ
Thursday, Dec 29, 2022 - 04:01 PM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ) : ਭਾਰਤ ਜੋੜੋ ਯਾਤਰਾ ਸਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਸਦ ਮੈਂਬਰ ਮਹੁੰਮਦ ਸਦੀਕ ਦੀ ਅਗਵਾਈ ਵਿਚ ਵਰਕਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਪੰਜਾਬ ਆ ਰਹੀ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਵਿਚ ਵਰਕਰਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ। ਮੀਟਿੰਗ ਦੌਰਾਨ ਹੋਰ ਕਾਂਗਰਸੀ ਆਗੂਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਸੰਸਦੀ ਖੇਤਰ ਦੇ ਟਰਾਂਸਪੋਰਟ ਦਫ਼ਤਰ ਦੀ ਮੌਜੂਦਾ ਹਾਲਤ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਵਿਰੋਧੀ ਧਿਰ 'ਚ ਹਨ , ਉਹ ਸਿਰਫ਼ ਬੋਲ ਸਕਦੇ ਹਨ ਪਰ ਕੁਝ ਕਰ ਨਹੀਂ ਸਕਦੇ।
ਇਹ ਵੀ ਪੜ੍ਹੋ- ਵਾਤਾਵਰਣ ਦੀ ਸਾਂਭ-ਸੰਭਾਲ 'ਚ ਨਾਕਾਮ ਪੰਜਾਬ ਸਰਕਾਰ, ਸਖ਼ਤੀ ਦੇ ਰੌਂਅ 'ਚ NGT
ਸੰਸਦ ਮੈਂਬਰ ਸਦੀਕ ਨੇ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਜਲਦ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹੈ। ਜ਼ੀਰਾ ਫੈਕਟਰੀ ਮਾਲਕਾਂ ਵੱਲੋਂ ਪਾਣੀ ਦੀ ਜਾਂਚ ਕਰਵਾਉਣ ਦੇ ਦਾਅਵੇ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਫੈਕਟਰੀ ਮਾਲਕ ਅਜਿਹਾ ਕਹਿ ਰਹੇ ਹਨ ਤਾਂ ਪਾਣੀ ਦੀ ਟੈਸਟਿੰਗ ਕਰਵਾ ਲੈਣੀ ਚਾਹੀਦਾ ਹੈ। ਸਦੀਕ ਨੇ ਕਿਹਾ ਕਿ ਇਹ ਗੱਲ ਵੀ ਗੰਭੀਰ ਹੈ ਕਿ ਜੇਕਰ ਕਿਸਾਨ ਕਹਿ ਰਹੇ ਹਨ ਤਾਂ ਉਨ੍ਹਾਂ ਨੂੰ ਕੋਈ ਨਾ ਕੋਈ ਪਰੇਸ਼ਾਨੀ ਹੋਵੇਗੀ ਤੇ ਇਸੇ ਲਈ ਉਹ ਧਰਨੇ 'ਤੇ ਬੈਠੇ ਹਨ। ਮਹੁੰਮਦ ਸਦੀਕ ਨੇ ਕਿਹਾ ਕਿ ਪੰਜਾਬ ਦਾ ਮੌਜੂਦਾ ਕਾਨੂੰਨ ਵਿਵਸਥਾ ਥੋੜੀ ਗੜ-ਬੜੀ 'ਚ ਹੈ ਅਤੇ ਜੇਕਰ ਲੋਕ ਚਾਹੁੰਦੇ ਹਨ ਕਿ ਪੰਜਾਬ 'ਚ ਨਸ਼ੇ ਨੂੰ ਰੋਕਿਆ ਜਾਵੇ ਤਾਂ ਸਾਰਿਆਂ ਨੂੰ ਪੰਜਾਬ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਜੋੜ ਮੇਲ ਦੌਰਾਨ ਸ਼ਰਾਬ ਦਾ ਠੇਕਾ ਖੁੱਲ੍ਹਾ ਵੇਖ ਭੜਕੀ ਸਿੱਖ ਸੰਗਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕਮੈਂਟ ਬਾਕਸ 'ਚ ਸਾਂਝੇ ਕਰੋ।