ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ 2 ਭਗੌੜੇ ਮੁਲਜ਼ਮ ਕਾਬੂ
Wednesday, Sep 09, 2026 - 07:10 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਅਦਾਲਤ ਵੱਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਲੜੀ ਤਹਿਤ ਸਪੈਸ਼ਲ ਸਟਾਫ਼, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਮੁਕੱਦਮਾ ਨੰਬਰ 160 ਮਿਤੀ 17.08.2019, ਅ/ਧ 306 ਆਈ.ਪੀ.ਸੀ., ਥਾਣਾ ਸਿਟੀ ਮਲੋਟ ਵਿੱਚ ਮਾਨਯੋਗ ਅਦਾਲਤ ਵੱਲੋਂ ਪੀ.ਓ. ਭਗੌੜੇ ਐਲਾਨੇ ਗਏ ਹਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ, ਵਾਸੀਆਨ ਪਿੰਡ ਮਹਿਮਾ ਸਵਾਈ, ਜ਼ਿਲ੍ਹਾ ਬਠਿੰਡਾ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
