ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਇਕ ਵਿਅਕਤੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ
Wednesday, Jul 29, 2026 - 03:25 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਪੁਲਸ ਵੱਲੋਂ ਨਸ਼ਾ ਛੁਡਾਊ/ਤਸਕਰੀ ਵਿਰੋਧੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿੱਚ ਕਾਬੂ ਕਰਕੇ ਉਸ ਵਿਰੁੱਧ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਹੌਲਦਾਰ ਸੁਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਘੋੜਾ ਮੰਡੀ, ਰਕਬਾ ਪਿੰਡ ਕਬਰਵਾਲਾ ਵਿਖੇ ਗਸ਼ਤ 'ਤੇ ਸਨ। ਇਸ ਦੌਰਾਨ ਪਿੰਡ ਕਬਰਵਾਲਾ ਦੀ ਤਰਫ਼ੋਂ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਸ਼ਰਾਬ/ਨਸ਼ੇ ਦੀ ਹਾਲਤ ਵਿੱਚ ਡੋਲ ਰਿਹਾ ਸੀ। ਪੁਲਸ ਵਲੋਂ ਰੋਕ ਕੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਕਿ ਉਸ ਨੇ ਨਸ਼ਾ ਕੀਤਾ ਹੋਇਆ ਹੈ।
ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮਨੀ ਉਰਫ਼ ਬੰਗਾ ਪੁੱਤਰ ਦਰਸ਼ਨ ਲਾਲ (ਵਾਸੀ ਲਾਗੇ ਡੀ.ਏ.ਵੀ. ਸਕੂਲ, ਬੂੜਾ ਗੁੱਜਰ ਰੋਡ, ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ। ਪੁਲਸ ਵਲੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ। ਇਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਵਿਰੁੱਧ ਥਾਣਾ ਸਦਰ ਵਿਖੇ ਮੁਕੱਦਮਾ ਨੰਬਰ 210, ਧਾਰਾ 27/61/85 ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
