ਕੋਟਕਪੂਰਾ ''ਚ ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

Monday, Apr 10, 2023 - 06:05 PM (IST)

ਕੋਟਕਪੂਰਾ ''ਚ ਤੇਜ਼ ਰਫ਼ਤਾਰ ਕੈਂਟਰ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

ਕੋਟਕਪੂਰਾ (ਨਰਿੰਦਰ) : ਸਥਾਨਕ ਬਠਿੰਡਾ ਰੋਡ ’ਤੇ ਇਕ ਅਣਪਛਾਤੇ ਕੈਂਟਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਦਰਸ਼ਨ ਖਾਨ ਪੁੱਤਰ ਬੂਟਾ ਖਾਨ ਵਾਸੀ ਢਿੱਲਵਾਂ ਕਲਾਂ ਵੱਲੋਂ ਪੁਲਸ ਨੂੰ ਦਿੱਤੇ ਗਏ ਬਿਆਨ ਅਨੁਸਾਰ ਉਹ ਅਤੇ ਉਸਦਾ ਭਰਾ ਸਦੀਕ ਖਾਨ ਕੰਮਕਾਰ ਦੇ ਸਬੰਧ ’ਚ ਆਪਣੇ-ਆਪਣੇ ਸਾਈਕਲਾਂ ’ਤੇ ਢਿੱਲਵਾਂ ਕਲਾਂ ਤੋਂ ਕੋਟਕਪੂਰਾ ਵੱਲ ਨੂੰ ਆ ਰਹੇ ਸੀ।

ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਸਰਕਾਰੀ ਸਕੂਲਾਂ ਵਿਚ 4.36 ਫ਼ੀਸਦੀ ਵਧੇ ਦਾਖ਼ਲੇ

ਇਸ ਦੌਰਾਨ ਜਦੋਂ ਉਹ ਕੋਠੇ ਗੱਜਣ ਵਾਲੇ (ਕੋਟਕਪੂਰਾ) ਦੇ ਨਜ਼ਦੀਕ ਪੁੱਜੇ ਤਾਂ ਪਿੱਛੋਂ ਆਏ ਇਕ ਤੇਜ਼ ਰਫ਼ਤਾਰ ਕੈਂਟਰ ਨੇ ਉਸਦੇ ਭਰਾ ਸਦੀਕ ਖਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਸਦੀਕ ਖਾਨ ਦੇ ਗੰਭੀਰ ਸੱਟਾਂ ਵੱਜੀਆਂ। ਇਸ ਉਪਰੰਤ ਉਸ ਨੂੰ ਸਿਵਲ ਹਸਪਤਾਲ ਕੋਟਕਪੂਰਾ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਕੈਂਟਰ ਚਾਲਕ ਮੌਕੇ ਤੋਂ ਕੈਂਟਰ ਭਜਾ ਫ਼ਰਾਰ ਹੋ ਗਿਆ। ਪੁਲਸ ਨੇ ਮ੍ਰਿਤਕ ਦੇ ਭਰਾ ਦਰਸ਼ਨ ਖਾਨ ਦੇ ਬਿਆਨਾਂ ’ਤੇ ਅਣਪਛਾਤੇ ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਜ਼ਹਿਰੀਲੀ ਸ਼ਰਾਬ ਕਾਰਣ ਹੋਈਆਂ 3 ਮੌਤਾਂ ਮਗਰੋਂ ਐਕਸ਼ਨ 'ਚ ਪਿੰਡ ਦੀ ਪੰਚਾਇਤ, ਪਾਸ ਕੀਤਾ ਖ਼ਾਸ ਮਤਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News