ਮੁਕਤਸਰ ਪੁਲਸ ਵੱਲੋਂ ‘ਆਪਰੇਸ਼ਨ Vigil’ ਤਹਿਤ ਚਲਾਇਆ ਗਿਆ ਸਰਚ ਅਭਿਆਨ

Tuesday, May 09, 2023 - 06:32 PM (IST)

ਮੁਕਤਸਰ ਪੁਲਸ ਵੱਲੋਂ ‘ਆਪਰੇਸ਼ਨ Vigil’ ਤਹਿਤ ਚਲਾਇਆ ਗਿਆ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੋਰਵ ਯਾਦਵਵੱਲੋਂ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ ਪੰਜਾਬ ਅੰਦਰ 'ਆਪਰੇਸ਼ਨ ਵਿਗਿਲ' ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪ੍ਰਦੀਪ ਕੁਮਾਰ ਯਾਦਵ ਆਈ. ਪੀ. ਐੱਸ. ਇੰਸਪੈਕਟਰ ਜਨਰਲ ਪੁਲਸ ਫਰੀਦਕੋਟ ਰੇਂਜ, ਫਰੀਦਕੋਟ ਅਤੇ ਸ.ਹਰਮਨਬੀਰ ਸਿੰਘ ਗਿੱਲ ਆਈ. ਪੀ. ਐੱਸ.  ਐੱਸ. ਐੱਸ. ਪੀ ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਵੱਲੋਂ ਰਮਨਦੀਪ ਸਿੰਘ ਕਪਤਾਨ ਪੁਲਸ (ਡੀ), ਉਪ ਕਪਤਾਨ ਪੁਲਸ (ਐਨ.ਡੀ.ਪੀ.ਐਸ), ਉਪ ਕਪਤਾਨ ਪੁਲਸ (ਸੀ.ਏ.ਡਬਲਯੂ), ਉਪ ਕਪਤਾਨ (ਗਿੱਦੜਬਾਹਾ) ਅਤੇ ਮੁੱਖ ਅਫਸਰਾਨ ਥਾਣਾ ਸਮੇਤ ਹੋਰ ਪੁਲਿਸ ਫੋਰਸ ਦੀਆਂ ਵੱਖ ਵੱਖ ਟੀਮਾਂ ਬਣਾ ਕੇ 'ਆਪਰੇਸ਼ਨ ਵਿਗਿਲ 'ਤਹਿਤ ਪੂਰੇ ਜ਼ਿਲ੍ਹਾ ਨੂੰ ਸੀਲ ਕਰਕੇ ਸ਼ਰਾਰਾਤੀ ਅਨਸਰਾਂ ਖ਼ਿਲਾਫ਼ ਸਰਚ ਅਭਿਆਨ ਚਲਾਇਆ ਗਿਆ।                

ਇਹ ਵੀ ਪੜ੍ਹੋ- ਜ਼ਮੀਨੀ ਵਿਵਾਦ ਦਾ ਖ਼ੂਨੀ ਰੂਪ, ਫਿਰੋਜ਼ਪੁਰ 'ਚ ਭਤੀਜੇ ਨੇ ਚਾਚੇ 'ਤੇ ਕੀਤੀ ਤਾਬੜਤੋੜ ਫਾਇਰਿੰਗ

ਇਸ ਮੌਕੇ ਹਰਮਨਬੀਰ ਸਿੰਘ ਗਿੱਲ ਆਈ. ਪੀ. ਐੱਸ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕਾਂ ਦੀ ਸੁਰੱਖਿਆਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੁਲਸ ਵੱਲੋਂ ਆਪਰੇਸ਼ਨ ਵਿਗਿਲ ਤਹਿਤ ਜ਼ਿਲ੍ਹਾ ਅੰਦਰ ਨਾਕਾ ਬੰਦੀ ਕਰ ਸ਼ੱਕੀ ਵਹੀਕਲਾਂ ਦੀ ਤਲਾਸ਼ੀ ਲਈ ਗਈ ਹੈ। ਉੱਥੇ ਹੀ ਪੁਲਸ ਟੀਮਾਂ ਵੱਲੋਂ ਸਰਕਾਰੀ ਇਮਾਰਤਾਂ, ਬੱਸ ਸਟੈਂਡ, ਸਰਾਵਾਂ, ਹੋਟਲਾਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਸ਼ੱਕੀ ਵਿਅਕਤੀ, ਜਿਨ੍ਹਾਂ 'ਤੇ ਪਹਿਲਾਂ ਹੀ ਅਪਰਾਧਿਕ ਮਾਮਲੇ ਦਰਜ ਹਨ, ਉਨ੍ਹਾਂ ਵਿਅਕਤੀਆਂ ਨੂੰ ਡੀਟੇਨ ਕੀਤਾ ਜਾ ਰਿਹਾ ਹੈ ਕਿ ਕਿਤੇ ਉਹ ਕਿਸੇ ਵੀ ਵਾਰਦਾਤ ਨੂੰ ਅੰਜਾਮ ਤਾਂ ਨਹੀ ਦੇ ਰਹੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ।                

ਇਹ ਵੀ ਪੜ੍ਹੋ- ਧੀ ਨੂੰ ਜਨਮ ਦੇਣ ਤੋਂ ਕੁਝ ਘੰਟਿਆਂ ਮਗਰੋਂ ਜਹਾਨੋਂ ਤੁਰ ਗਈ ਮਾਂ, ਪਰਿਵਾਰ ਨੇ ਡਾਕਟਰ 'ਤੇ ਲਾਏ ਗੰਭੀਰ ਇਲਜ਼ਾਮ

ਪ੍ਰਦੀਪ ਕੁਮਾਰ ਯਾਦਵ ਆਈ. ਪੀ. ਐਸ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਪੁਲਸ ਪਾਰਟੀ ਦੇ ਜ਼ਿਲ੍ਹੇ ਦੇ ਨਾਲ ਲੱਗਦੀ ਸਰਹੱਦ 'ਤੇ ਸਖ਼ਤ ਨਾਕਾ ਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਪੁਲਸ ਨੂੰ ਸਹਿਯੋਗ ਦੇਣ ਅਤੇ ਜੇਕਰ ਤੁਹਾਡੀ ਨਜ਼ਦੀਕ ਕੋਈ ਵਿਅਕਤੀ ਨਸ਼ਾ ਕਰਦਾ ਹੈ ਜਾਂ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਤੁਸੀ ਕੋਈ ਹੋਰ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਸੀ ਸਾਡੇ ਹੈਲਪ ਲਾਇਨ ਨੰਬਰ 112 ਤੇ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

Anuradha

Content Editor

Related News