ਅਫ਼ੀਮ ਅਤੇ ਹੈਰੋਇਨ ਸਣੇ 2 ਅੜਿੱਕੇ

Saturday, Nov 08, 2025 - 05:50 PM (IST)

ਅਫ਼ੀਮ ਅਤੇ ਹੈਰੋਇਨ ਸਣੇ 2 ਅੜਿੱਕੇ

ਫ਼ਰੀਦਕੋਟ (ਜਗਦੀਸ਼) : ਦੋ ਵੱਖ-ਵੱਖ ਪੁਲਸ ਪਾਰਟੀਆਂ ਵੱਲੋਂ 2 ਮੁਲਜ਼ਮਾਂ ਨੂੰ ਅਫੀਮ ਅਤੇ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ’ਚ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਫ਼ਰੀਦਕੋਟ ਨੇ ਦੱਸਿਆ ਕਿ ਜਦੋਂ ਉਸ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੇਵੇਵਾਲਾ ਵਿਖੇ ਪੁੱਜੀ ਥੋੜ੍ਹੀ ਦੂਰੀ ’ਤੇ ਸੂਏ ਕੋਲ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਇਸ ਦੀ ਤਲਾਸ਼ੀ ਲਈ ਤਾਂ ਇਸ ਕੋਲੋਂ ਪੀਲੇ ਰੰਗ ਦੇ ਮੋਮੀ ਲਿਫਾਫੇ ’ਚ ਲਪੇਟੀ ਅਫੀਮ ਜਿਸ ਦਾ ਵਜ਼ਨ 100 ਗ੍ਰਾਮ ਪਾਇਆ ਗਿਆ ਬਰਾਮਦ ਹੋਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ’ਤੇ ਮੁਲਜ਼ਮ ਦੀ ਪਛਾਣ ਅਰਸ਼ਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਨਾਰੰਗ ਸਿੰਘ ਵਾਲਾ (ਫ਼ਿਰੋਜ਼ਪੁਰ) ਵਜੋਂ ਕਰ ਕੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

ਦੂਸਰੇ ਮਾਮਲੇ ’ਚ ਹੈੱਡ ਕਾਂਸਟੇਬਲ ਵਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ’ਤੇ ਸੀ ਤਾਂ ਲੰਬਵਾਲੀ ਹੁੰਦੇ ਹੋਏ ਬਰਗਾੜੀ ਲਿੰਕ ਰੋਡ ਕਿਨਾਰੇ ਇਕ ਵਿਅਕਤੀ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਇਸ ਦੀ ਤਲਾਸ਼ੀ ਕੀਤੀ ਤਾਂ ਇਸ ਕੋਲੋਂ 13 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਪਛਾਣ ਕਰਨ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬਰਗਾੜੀ ਵਜੋਂ ਹੋਈ ਹੈ, ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


author

Gurminder Singh

Content Editor

Related News