ਸ਼ੱਕੀ ਹਾਲਤ ’ਚ ਘੁੰਮਦਾ ਵਿਅਕਤੀ ਕਾਬੂ, ਪੁਲਸ ਨੇ ਦਰਜ ਕੀਤਾ ਮੁਕੱਦਮਾ
Friday, Sep 04, 2026 - 06:15 PM (IST)
ਫ਼ਰੀਦਕੋਟ (ਰਾਜਨ) : ਥਾਣਾ ਸਿਟੀ ਫ਼ਰੀਦਕੋਟ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕੀ ਹਾਲਤ ’ਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਪਾਰਟੀ ਫ਼ਿਰੋਜ਼ਪੁਰ ਰੋਡ ਤੋਂ ਪੱਖੀ ਰੋਡ ਵੱਲ ਗਸ਼ਤ ਅਤੇ ਚੈਕਿੰਗ ਲਈ ਜਾ ਰਹੀ ਸੀ। ਇਸ ਦੌਰਾਨ ਪੱਖੀ ਰੋਡ ’ਤੇ ਪੁਲਸ ਨੂੰ ਇਕ ਵਿਅਕਤੀ ਸਾਹਮਣੇ ਤੋਂ ਆਉਂਦਾ ਦਿਖਾਈ ਦਿੱਤਾ, ਜੋ ਨਸ਼ੇ ਦੀ ਹਾਲਤ ’ਚ ਜਾਪਦਾ ਸੀ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਪੁੱਛਗਿੱਛ ਕੀਤੀ ਅਤੇ ਮੌਕੇ ’ਤੇ ਹੀ ਕਾਬੂ ਕਰ ਲਿਆ।
ਕਾਬੂ ਕੀਤੇ ਵਿਅਕਤੀ ਦੀ ਪਛਾਣ ਕੁਲਵੰਤ ਸਿੰਘ ਵਾਸੀ ਧਾਰਾ ਸਿੰਘ ਕਲੋਨੀ, ਫ਼ਿਰੋਜ਼ਪੁਰ ਰੋਡ, ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਥਾਣਾ ਸਿਟੀ ਫ਼ਰੀਦਕੋਟ ਪੁਲਸ ਵੱਲੋਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
