ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਪੀ.ਓ. ਭਗੌੜਾ ਮੁਲਜ਼ਮ ਕਾਬੂ
Monday, Sep 07, 2026 - 04:21 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਅਦਾਲਤ ਵੱਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ ਇੰਚਾਰਜ ਪੀ.ਓ. ਸਟਾਫ਼, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦਿਆਂ ਪੀ.ਓ. ਭਗੌੜੇ ਮੁਲਜ਼ਮ ਮਨਦੀਪ ਸਿੰਘ ਪੁੱਤਰ ਗੁਲਸ਼ਨ ਸਿੰਘ, ਵਾਸੀ ਕੋਟਲੀ ਰੋਡ, ਸ੍ਰੀ ਮੁਕਤਸਰ ਸਾਹਿਬ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਕਾਬੂ ਕੀਤੇ ਗਏ ਮੁਲਜ਼ਮ ਮਨਦੀਪ ਸਿੰਘ ਖਿਲਾਫ਼ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਨੰਬਰ 30 ਮਿਤੀ 01.03.2024, ਅਧੀਨ ਧਾਰਾ 379, 411, 457 IPS ਦਰਜ ਹੈ। ਉਕਤ ਮੁਲਜ਼ਮ ਨੂੰ ਮਾਨਯੋਗ ਅਦਾਲਤ ਵੱਲੋਂ ਮਿਤੀ 06.05.2026 ਨੂੰ ਪੀ.ਓ. (ਭਗੌੜਾ) ਐਲਾਨਿਆ ਗਿਆ ਸੀ। ਕਾਬੂ ਕੀਤੇ ਗਏ ਪੀ.ਓ. ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
