ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜਾ ਮੁਲਜ਼ਮ ਕਾਬੂ

Tuesday, Sep 01, 2026 - 08:42 PM (IST)

ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜਾ ਮੁਲਜ਼ਮ ਕਾਬੂ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਸ੍ਰੀ ਮੁਕਤਸਰ ਸਾਹਿਬ ਪੁਲਸ ਦੇ ਪੀ.ਓ. ਸਟਾਫ਼ ਵੱਲੋਂ ਇਕ ਪੀ.ਓ. ਭਗੌੜੇ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਤਾਰ ਸਿੰਘ ਉਰਫ਼ ਤਾਰੀ ਪੁੱਤਰ ਗੁਰਦੀਪ ਸਿੰਘ, ਵਾਸੀ ਗੋਨੇਆਣਾ (ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ।

ਮੁਲਜ਼ਮ ਖਿਲਾਫ਼ ਐੱਫ.ਆਈ.ਆਰ. ਨੰਬਰ 68 ਮਿਤੀ 15.04.2021, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਸਾਈਜ ਐਕਟ ਤਹਿਤ ਮਾਮਲਾ ਦਰਜ ਹੈ। ਉਕਤ ਮੁਲਜ਼ਮ ਨੂੰ ਮਾਨਯੋਗ ਅਦਾਲਤ ਵੱਲੋਂ ਮਿਤੀ 26.03.2025 ਨੂੰ ਪੀ.ਓ. (ਭਗੌੜਾ) ਘੋਸ਼ਿਤ ਕੀਤਾ ਗਿਆ ਸੀ। ਮੁਲਜ਼ਮ ਨੂੰ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਾਬੂ ਕੀਤਾ ਗਿਆ ਜਿਸ ਨੂੰ ਕਿ ਮਾਨਯੋਗ ਅਦਾਲਤ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


author

Anmol Tagra

Content Editor

Related News