ਪੁਲਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਹੈਰੋਇਨ ਕੀਤੀ ਬਰਾਮਦ
Monday, Aug 26, 2024 - 04:47 PM (IST)
ਜੈਤੋ (ਜਿੰਦਲ/ਲਵਿਸ਼) : ਡਾ. ਪ੍ਰਗਿਆ ਜੈਨ ਆਈ.ਪੀ.ਐੱਸ.ਐੱਸ.ਐੱਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਸਮੀਤ ਸਿੰਘ ਸਾਹੀਵਾਲ ਐੱਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੁਖਦੀਪ ਸਿੰਘ ਡੀ.ਐੱਸ.ਪੀ (ਜੈਤੋਂ) ਦੀ ਰਹਿਨੁਮਾਈ ਹੇਠ ਇੰਸਪੈਕਟ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਜੈਤੋਂ ਦੀ ਨਿਗਰਾਨੀ ਹੇਠ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਸੀ.ਆਈ.ਏ ਸਟਾਫ ਜੈਤੋਂ ਦੀ ਪੁਲਸ ਵੱਲੋਂ ਕੋਟਕਪੂਰਾ ਰੋਡ ਜੈਤੋਂ ਵਿਖੇ ਨਹਿਰ ਦੇ ਪੁਲ ਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਡੇਲਿਆਂਵਾਲੀ ਬਾਈਪਾਸ ਦੀ ਤਰਫ ਦੋ ਨੌਜਵਾਨ ਮਨਪ੍ਰੀਤ ਸਿੰਘ ਉਰਫ ਮਈ ਪੁੱਤਰ ਰਾਜ ਸਿੰਘ ਅਤੇ ਸ਼ਿਵਰਾਜ ਸਿੰਘ ਉਰਫ ਲੋਕੀ ਵਜੀਰ ਸਿੰਘ ਵਾਸੀਆਨ, ਜੀਵਨ ਨਗਰ, ਫਰੀਦਕੋਟ ਪੈਦਲ ਆਉਂਦੇ ਦਿਖਾਈ ਦਿੱਤੇ। ਜਿਨ੍ਹਾਂ ਦੀ ਮੌਕੇ 'ਤੇ ਚੈਕਿੰਗ ਕੀਤੀ ਗਈ ਤਾਂ ਮਨਪ੍ਰੀਤ ਸਿੰਘ ਮਈ ਦੇ ਖੱਬੀ ਜੇਬ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ। ਮੁਕੱਦਮੇ ਦੀ ਅੱਗੇ ਤਫਤੀਸ਼ ਜਾਰੀ ਹੈ। ਦੋਸ਼ੀਆਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।