ਹੈਰੋਇਨ ਲੈ ਕੇ ਜਾਂਦੇ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ
Friday, Jul 31, 2026 - 06:03 PM (IST)
ਕੋਟਕਪੂਰਾ (ਨਰਿੰਦਰ)-ਥਾਣਾ ਸਿਟੀ ਪੁਲਸ ਕੋਟਕਪੂਰਾ ਵੱਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਚੈਕਿੰਗ ਦੌਰਾਨ ਸਥਾਨਕ ਜੈਤੋ ਬਾਈਪਾਸ ’ਤੇ ਸੂਏ ਦੇ ਪੁੱਲ ਕੋਲ ਮੌਜੂਦ ਸਨ ਤਾਂ ਸਾਹਮਣੇ ਸੂਏ ਦੇ ਪੁੱਲ ਕੋਲ ਇਕ ਨੌਜਵਾਨ ਬੈਠਾ ਦਿਖਾਈ ਦਿਤਾ ਜੋ ਪੁਲਸ ਪਾਰਟੀ ਨੂੰ ਦੇਖ ਕੇ ਇਕਦਮ ਘਬਰਾ ਗਿਆ ਅਤੇ ਉਸ ਨੇ ਆਪਣੀ ਜੇਬ ’ਚੋਂ ਇਕ ਮੋਮੀ ਲਿਫਾਫੀ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤੀ ਅਤੇ ਖੁਦ ਬਾਹਮਣ ਵਾਲਾ ਰੋਡ ਵੱਲ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਪੁਲਸ ਪਾਰਟੀ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰ ਕੇ ਉਸ ਦਾ ਨਾਂ-ਪਤਾ ਪੁੱਛਿਆ ਅਤੇ ਉਸ ਵੱਲੋਂ ਸੁੱਟੀ ਮੋਮੀ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸ ਸਬੰਧ ’ਚ ਥਾਣਾ ਸਿਟੀ ਪੁਲਸ ਕੋਟਕਪੂਰਾ ਵਿਖੇ ਉਕਤ ਵਿਅਕਤੀ ਅਜੈ ਸਿੰਘ ਵਾਸੀ ਕੋਟਕਪੂਰਾ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਗਈ।
