54 ਕਿੱਲੋ ਪੋਸਤ ਸਮੇਤ ਦੋ ਕਾਰ ਸਵਾਰ ਸਮੱਗਲਰ ਕਾਬੂ
Friday, Jun 21, 2024 - 06:35 PM (IST)
ਮਲੋਟ (ਜੁਨੇਜਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ. ਟੀ. ਐੱਫ਼. ਮਲੋਟ ਦੀ ਟੀਮ ਨੇ ਦੋ ਕਾਰ ਸਵਾਰ ਸਮੱਗਲਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ. ਟੀ. ਐੱਫ਼. ਦੇ ਏ. ਆਈ. ਜੀ. ਭੁਪਿੰਦਰ ਸਿੰਘ ਪੀ. ਪੀ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੀ. ਐੱਸ. ਪੀ. ਪਰਮਜੀਤ ਸਿੰਘ ਪੀ. ਪੀ. ਐੱਸ. ਦੀਆਂ ਹਦਾਇਤਾਂ ਤੇ ਏ. ਐੱਸ. ਆਈ. ਗੁਰਨੈਬ ਸਿੰਘ, ਏ. ਐੱਸ. ਆਈ. ਕੁਲਬੀਰ ਸਿੰਘ ਸੋਢੀ, ਏ. ਐੱਸ. ਆਈ. ਗੁਰਮੀਤ ਸਿੰਘ, ਐੱਚ. ਸੀ. ਮਨਦੀਪ ਸਿੰਘ, ਪਰਮਜੀਤ ਸਿੰਘ, ਲਖਵਿੰਦਰ ਸਿੰਘ, ਚਰਨਜੀਤ ਸਿੰਘ, ਨੰਦਦੀਪ ਸਿੰਘ ਸਮੇਤ ਪੁਲਸ ਪਾਰਟੀ ਨੇ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਤਲਾਸ਼ ਮੁਹਿੰਮ ਤਹਿਤ ਮਲੋਟ ਬਠਿੰਡਾ ਰੋਡ ’ਤੇ ਪਿੰਡ ਜੰਡਵਾਲਾ ਚੜਤ ਸਿੰਘ ਰੇਲਵੇ ਓਵਰ ਬਰਿੱਜ ਨੇੜੇ ਇਕ ਚਿੱਟੇ ਰੰਗ ਦੀ ਆਈ 20 ਕਾਰ ਨੰਬਰ ਡੀ ਐੱਲ 8 ਸੀ ਐੱਨ ਏ 2798 ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ।
ਕਾਰ ਵਿਚ ਸਵਾਰ ਵਿਅਕਤੀਆਂ ਦੀ ਸ਼ਨਾਖਤ ਗੁਰਮੀਤ ਸਿੰਘ ਉਰਫ ਸੱਤਾ ਪੁੱਤਰ ਗੁਰਮੀਤ ਸਿੰਘ ਤੇ ਗੁਰਦੀਪ ਸਿੰਘ ਉਰਫ ਵਿੱਕੀ ਪੁੱਤਰ ਬਲਕਰਨ ਸਿੰਘ ਵਾਸੀ ਮਹਿਮਾ ਸਰਕਾਰੀ ਥਾਣਾ ਨਹੀਆਂ ਵਾਲਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ। ਪੁਲਸ ਨੇ ਕਾਰ ਦੀ ਤਲਾਸ਼ੀ ਦੌਰਾਨ ਕਾਰ ਵਿਚੋਂ 54 ਕਿੱਲੋ ਪੋਸਤ ਬਰਾਮਦ ਕੀਤਾ। ਪੁਲਸ ਨੇ ਦੋਹਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।