ਕੈਪਟਨ ਅਮਰਿੰਦਰ ਸਿੰਘ ਨੇ ਕਈ ਵੱਡੇ ਚਿਹਰਿਆਂ ਦੀ ਕਰਵਾਈ ਭਾਜਪਾ ’ਚ ਸ਼ਮੂਲੀਅਤ

10/02/2022 2:02:09 PM

ਸ੍ਰੀ ਮੁਕਤਸਰ ਸਾਹਿਬ (ਪਵਨ) :  ਪੰਜਾਬ ਲੋਕ ਕਾਂਗਰਸ ਦੇ ਭਾਜਪਾ 'ਚ ਮਰਜ ਹੋਣ ਦੇ ਨਾਲ ਹੀ ਸ਼ਹਿਰ ਦੇ ਚੰਗੇ ਅਸਰ ਰਸੂਖ ਵਾਲੇ ਪਰਿਵਾਰ ਦੇ ਆਗੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਪੁਸ਼ਪਿੰਦਰ ਭੰਡਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ 'ਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੁਸ਼ਪਿੰਦਰ ਭੰਡਾਰੀ ਨੇ ਕਿਹਾ ਕਿ ਪੰਜਾਬ ਲੋਕ ਕਾਂਗਰਸ ਦੇ ਭਾਜਪਾ ਨਾਲ ਮਰਜ ਹੋਣ 'ਤੇ ਭਾਜਪਾ ਦਾ ਗ੍ਰਾਫ ਪੰਜਾਬ 'ਚ ਵਧ ਰਿਹਾ ਹੈ।

ਇਹ ਵੀ ਪੜ੍ਹੋ- ਗੈਂਗਸਟਰ ਦੀਪਕ ਟੀਨੂੰ ਦੇ ਪੁਲਸ ਹਿਰਾਸਤ ’ਚੋਂ ਫਰਾਰ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਵੱਡਾ ਬਿਆਨ

ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਵੱਲੋਂ ਕੰਮ ਕੀਤੇ ਜਾ ਰਹੇ ਹਨ। ਇਸਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਦੀ ਸਮੂਚੀ ਟੀਮ ਭਾਜਪਾ 'ਚ ਸ਼ਾਮਲ ਹੋ ਗਈ ਹੈ। ਜਿਸਦੇ ਕਰਕੇ ਉਹ ਵੀ ਹੁਣ ਭਾਜਪਾ 'ਚ ਆ ਗਏ ਹਨ। ਦੱਸ ਦਈਏ ਕਿ ਭੰਡਾਰੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਵੀ ਰਹਿ ਚੁੱਕੇ ਹਨ। ਇਹੀ ਨਹੀਂ ਪੰਜਾਬ ਸ਼ਿਕਾਇਤ ਨਿਵਾਰਣ ਕਮੇਟੀ ਦੇ ਵਾਈਸ ਚੇਅਰਮੈਨ ਵੀ ਰਹਿ ਚੁੱਕੇ ਹਨ। ਪੰਜਾਬ ਲੋਕ ਕਾਂਗਰਸ 'ਚ ਉਹ ਜਨਰਲ ਸਕੱਤਰ ਪੰਜਾਬ ਅਤੇ ਜ਼ਿਲ੍ਹਾ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਰੋਨਾ ਕਾਲ ਦੌਰਾਨ ਵੀ ਕਈ ਸੇਵਾਵਾਂ ਨਿਭਾਈਆਂ ਹਨ। ਭੰਡਾਰੀ ਨੇ ਪਾਰਟੀ 'ਚ ਸ਼ਾਮਲ ਹੋਣ ਮਗਰੋਂ ਕਿਹਾ ਕਿ ਉਹ ਪਾਰਟੀ ਦੀ ਤਰੱਕੀ ਲਈ ਅਤੇ ਪਾਰਟੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਕੰਮ ਕਰਦੇ ਰਹਿਣਗੇ ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto