ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ’ਚ ਆਂਧਰਾ ਪ੍ਰਦੇਸ਼ ਦੀ ਵਾਪਸੀ, ਕਿਸਾਨਾਂ ਨੂੰ ਮਿਲੇਗੀ ਸੁਰੱਖਿਆ

07/13/2022 2:09:30 PM

ਜੈਤੋ (ਪਰਾਸ਼ਰ): ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਨੇ ਮੰਗਲਵਾਰ ਕਿਹਾ ਕਿ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ.ਐੱਸ. ਜਗਨਮੋਹਨ ਰੈੱਡੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਆਂਧਰਾ ਪ੍ਰਦੇਸ਼ ਸਰਕਾਰ ਨੇ ਅਭਿਲਾਸ਼ੀ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ ਵਿਚ ਦੁਬਾਰਾ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਤੋਮਰ ਨੇ ਸੂਬਾ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ।

ਇਸ ਮਹੱਤਵਪੂਰਨ ਫ਼ੈਸਲੇ ਨਾਲ ਸੂਬੇ ਦੇ 40 ਲੱਖ ਤੋਂ ਵੱਧ ਕਿਸਾਨਾਂ ਦੀਆਂ ਫ਼ਸਲਾਂ ਨੂੰ ਕੁਦਰਤੀ ਆਫ਼ਤ ਦੀ ਸਥਿਤੀ ਵਿੱਚ ਬੀਮਾ ਸੁਰੱਖਿਆ ਮਿਲੇਗੀ। ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬਿਆਂ ਦੇ ਸੁਝਾਵਾਂ ਅਨੁਸਾਰ ਉਕਤ ਯੋਜਨਾ ਨੂੰ ਸਰਲ ਬਣਾਇਆ ਹੈ। ਆਂਧਰਾ ਪ੍ਰਦੇਸ਼ ਨੇ ਸਾਉਣੀ-2022 ਦੇ ਸੀਜ਼ਨ ਤੋਂ ਯੋਜਨਾ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਹੋਈ ਮੀਟਿੰਗ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


Harnek Seechewal

Content Editor

Related News