ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ
Thursday, May 01, 2025 - 06:06 PM (IST)

ਫਰੀਦਕੋਟ (ਰਾਜਨ) : ਸਥਾਨਕ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਰਾਜ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਵੱਲੋਂ ਲਵਪ੍ਰੀਤ ਸਿੰਘ, ਹਰਮਿੰਦਰ ਸਿੰਘ, ਕੁਲਦੀਪ ਸਿੰਘ ਅਤੇ ਸੁਖਚੈਨ ਸਿੰਘ ਨੂੰ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਦੇ ਆਦੀ ਹੋਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਗਸ਼ਤ ਦੌਰਾਨ ਮਿਲੀ ਗੁਪਤ ਇਤਲਾਹ ’ਤੇ ਕੀਤੀ ਗਈ ਅਤੇ ਇਨ੍ਹਾਂ ਮੁਲਜ਼ਮਾਂ ਪਾਸੋਂ ਮੌਕੇ ’ਤੇ ਹੀ ਮਾਰੂ ਹਥਿਆਰ ਇਕ ਟੋਕਾ, 2 ਕਾਪੇ, 2 ਬੇਸਬਾਲ ਅਤੇ ਇਕ ਦਸਤਾ ਕਥਿਤ ਬਰਾਮਦ ਹੋਏ ਹਨ।
ਪੁਲਸ ਮੁਤਾਬਕ ਮੁਲਜ਼ਮਾਂ ਪਾਸੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਜਾਂਚ ਕੀਤੀ ਜਾਵੇਗੀ। ਇਹ ਪਤਾ ਲਗਾਇਆ ਜਾਵੇਗਾ ਕਿ ਉਕਤ ਗਿਰੋਹ ਕਿਹੜੀਆਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।