ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਵਲੋਂ ਸਮੂਹਿਕ ਅਸਤੀਫ਼ੇ

Tuesday, Nov 19, 2024 - 05:56 PM (IST)

ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਵਲੋਂ ਸਮੂਹਿਕ ਅਸਤੀਫ਼ੇ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਕੌਂਸਲ ਮੈਂਬਰ ਜਗਵੰਤ ਸਿੰਘ ਲੰਬੀਢਾਬ, ਵਰਿੰਦਰ ਸਿੰਘ ਜਵਾਹਰੇਵਾਲਾ ਜਨਰਲ ਕੌਂਸਲ ਮੈਂਬਰ, ਹਰਪਾਲ ਸਿੰਘ ਬਰਾੜ ਪ੍ਰਧਾਨ ਸਰਕਲ ਥਾਂਦੇਵਾਲਾ (ਦਿਹਾਤੀ), ਗੁਰਵਿੰਦਰ ਸਿੰਘ ਬਾਜਾ ਮਰਾੜ੍ਹ ਜ਼ਿਲਾ ਮੀਤ ਪ੍ਰਧਾਨ, ਰਜਿੰਦਰ ਸਿੰਘ ਵੱਟੂ ਜ਼ਿਲ੍ਹਾ ਜਨਰਲ ਸਕੱਤਰ ਅਤੇ ਸੁਖਜਿੰਦਰ ਕੌਰ ਸਰਕਲ ਪ੍ਰਧਾਨ ਇਸਤਰੀ ਅਕਾਲੀ ਦਲ ਜੈਲ ਬਰੀਵਾਲਾ ਨੇ ਅੱਜ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।

ਇਸ ਦੌਰਾਨ ਵਰਕਿੰਗ ਕਮੇਟੀ ਨੂੰ ਆਪਣੇ ਅਸਤੀਫੇ ਸੌਂਪਦਿਆਂ ਅਹੁਦੇਦਾਰਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਕਿ ਇਕ ਬੇਬਾਕ ਆਗੂ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਵਲੋਂ ਇਸ ਤਰ੍ਹਾਂ ਪਾਰਟੀ ਦੀ ਪ੍ਰਧਾਨਗੀ ਤੋਂ ਦਿੱਤੇ ਗਏ ਅਸਤੀਫੇ ਦਾ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਬੀਤੇ ਕੱਲ੍ਹ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ ਵਲੋਂ ਵੀ ਇਕ ਦੂਰਅੰਦੇਸ਼ੀ ਲੀਡਰ ਦਾ ਅਜਿਹੇ ਸਮੇਂ ਅਸਤੀਫਾ ਦੇਣ ਦੇ ਚੱਲਦਿਆਂ ਨਿਰਾਸ਼ਾ ਭਰੇ ਮਨ ਨਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਅਤੇ ਅੱਜ ਅਸੀਂ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ।


author

Gurminder Singh

Content Editor

Related News