ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ

01/12/2021 12:59:57 PM

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ।ਗੁਰਦੁਆਰਾ ਸ਼ਹੀਦ ਗੰਜ ਸਾਹਿਬ ਜਿੱਥੇ ਅੱਜ ਮੇਲਾ ਮਾਘੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਵਿਖੇ ਵੀ ਬੀਬਾ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ।

ਇਸ ਦੌਰਾਨ ਉਨ੍ਹਾਂ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋ ਕਰਵਾਏ ਜਾ ਰਹੇ ਅਰਦਾਸ ਸਮਾਗਮ ਵਿਚ ਵੀ ਹਾਜ਼ਰੀ ਲਵਾਈ। ਸ੍ਰੀ ਦਰਬਾਰ ਸਾਹਿਬ ਵਿਖੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਮੇਰ ਸਿੰਘ ਵੱਲੋ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦਿੱਤਾ ਗਿਆ।

Shyna

This news is Content Editor Shyna