ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਰੜਕ ਰਹੀ ਹੈ ਕੋਰੋਨਾ ਵੈਕਸੀਨ ਦੀ ਵੱਡੀ ਘਾਟ

05/17/2021 12:52:47 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਜਿਥੇ ਇਕ ਪਾਸੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਇਹ ਢੰਡੋਰਾ ਪਿੱਟ ਰਿਹਾ ਹੈ ਕਿ ਕੋਰੋਨਾ ਨੂੰ ਮੁੱਖ ਰੱਖਦਿਆਂ 18 ਸਾਲ ਦੀ ਉਮਰ ਤੋਂ ਉੱਪਰ ਵਾਲੇ ਸਾਰੇ ਵਿਅਕਤੀ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣ। ਉਥੇ ਹੀ ਦੂਜੇ ਪਾਸੇ ਸਰਕਾਰ ਅਤੇ ਸਿਹਤ ਵਿਭਾਗ ਦੇ ਕੋਲੋਂ ਕੋਰੋਨਾ ਨੂੰ ਰੋਕਣ ਵਾਲੇ ਟੀਕੇ ਹੀ ਨਹੀਂ। ਜਿਨ੍ਹਾਂ ਲੋਕਾਂ ਨੇ ਕੋਰੋਨਾ ਦੇ ਟੀਕੇ ਲਗਵਾਉਣੇ ਹਨ, ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਬਟਾਲਾ ’ਚ ਨਿਹੰਗ ਸਿੰਘਾਂ ਦੀ ਪੁਰਾਣੀ ਰੰਜ਼ਿਸ਼ ਨੇ ਧਾਰਿਆ ਖੂਨੀ ਰੂਪ, ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ (ਤਸਵੀਰਾਂ)

ਵਰਨਣਯੋਗ ਹੈ ਕਿ ਮਾਲਵਾ ਖੇਤਰ ਦੇ ਚਰਚਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇਸ ਵੇਲੇ ਕੋਰੋਨਾ ਵੈਕਸੀਨ ਦੀ ਵੱਡੀ ਘਾਟ ਰੜਕ ਰਹੀ ਹੈ। ਪਹਿਲਾਂ ਤਾਂ ਵੱਖ-ਵੱਖ ਥਾਵਾਂ ’ਤੇ ਕੋਰੋਨਾ ਵੈਕਸੀਨ ਲਗਵਾਉਣ ਲਈ ਸਿਹਤ ਵਿਭਾਗ ਵੱਲੋਂ ਕੈਂਪ ਲਗਾਏ ਜਾਂਦੇ ਸਨ ਪਰ ਹੁਣ ਇਨ੍ਹਾਂ ਕੈਂਪਾਂ ਦੀ ਰਫ਼ਤਾਰ ਮੱਠੀ ਪੈ ਰਹੀ ਹੈ, ਕਿਉਂਕਿ ਪਿੱਛੋਂ ਟੀਕਿਆਂ ਦੀ ਸਪਲਾਈ ਪੂਰੀ ਨਹੀਂ ਆ ਰਹੀ। ਲੋਕ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਫ਼ੋਨ ’ਤੇ ਪੁੱਛ ਰਹੇ ਹਨ ਕਿ ਅੱਗੇ ਕਿਥੇ ਕੈਂਪ ਲੱਗੇਗਾ? ਕੋਈ ਤਸੱਲੀਬਖ਼ਸ਼ ਜਵਾਬ ਨਾ ਮਿਲਣ ’ਤੇ ਉਹ ਕਹਿ ਰਹੇ ਹਨ ਕਿ ਵੈਕਸੀਨ ਆਉਣ ’ਤੇ ਹੀ ਪਤਾ ਲੱਗੇਗਾ। ਮਿਲੀਆਂ ਰਿਪੋਰਟਾਂ ਅਨੁਸਾਰ ਅੱਜ ਸਿਹਤ ਵਿਭਾਗ ਵੱਲੋਂ ਕੁੱਝ ਪਿੰਡਾਂ ਵਿੱਚ ਕੋਰੋਨਾ ਵੈਕਸੀਨ ਲਗਵਾਉਣ ਲਈ ਕੈਂਪ ਲਗਾਏ ਜਾਣੇ ਸਨ। 

ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)

ਕੋਰੋਨਾ ਵੈਕਸੀਨ ਨਾ ਹੋਣ ਕਰਕੇ ਸਿਹਤ ਵਿਭਾਗ ਨੂੰ ਇਹ ਕੈਂਪ ਅਗਲੇ ਹੁਕਮਾਂ ਤੱਕ ਰੱਦ ਕਰਨੇ ਪਏ ਹਨ। ਜਿੰਨਾ ਲੋਕਾਂ ਨੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਉਣੀ ਹੈ ਅਤੇ 42 ਦਿਨ ਪੂਰੇ ਹੋ ਗਏ ਹਨ, ਉਨ੍ਹਾਂ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ, ਕਿਉਂਕਿ ਇਕ ਤਾਂ ਟੀਕਿਆਂ ਦੀ ਘਾਟ ਹੈ ਅਤੇ ਦੂਜਾ ਸਿਹਤ ਕਰਮੀਆਂ ਦਾ ਇਹ ਕਹਿਣਾ ਹੈ ਕਿ ਹੁਣ 42 ਦਿਨਾਂ ਦੀ ਥਾਂ ਇਕ ਦੂਜੀ ਡੋਜ਼ ਤਿੰਨ ਮਹੀਨਿਆਂ ਤੱਕ ਲੱਗੇਗੀ। ਲੋਕਾਂ ਨੂੰ ਕੁਝ ਸਮਝ ਨਹੀਂ ਆ ਰਹੀ, ਕਿਉਂਕਿ ਨਿੱਤ ਰੋਜ਼ ਨਵੀਆਂ ਤੋਂ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ। ਚੱਕ ਸ਼ੇਰੇਵਾਲਾ ਦੇ ਸਰਕਾਰੀ ਹਸਪਤਾਲ ਜਿਸ ਅਧੀਨ ਇਲਾਕੇ ਦੇ ਤਕਰੀਬਨ 80 ਪਿੰਡ ਜੁੜੇ ਹੋਏ ਹਨ, ਵਿਖੇ ਅੱਜ ਕੋਰੋਨਾ ਵੈਕਸੀਨ ਖ਼ਤਮ ਸੀ। ਇਕ ਮੁਲਾਜ਼ਮ ਦੇ ਦੱਸਣ ਅਨੁਸਾਰ ਅੱਜ ਜੋ ਕੈਂਪ ਪਿੰਡਾਂ ਵਿੱਚ ਰੱਖੇ ਗਏ ਸਨ, ਉਹ ਮੁਲਤਵੀ ਕਰ ਦਿੱਤੇ ਗਏ ਹਨ। ਜਦੋਂ ਸਿਹਤ ਇੰਸਪੈਕਟਰ ਭਗਵਾਨ ਦਾਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵੀ ਕਿਹਾ ਕਿ  ਕੋਰੋਨਾ ਵੈਕਸੀਨ ਦੀ ਘਾਟ ਆ ਰਹੀ ਹੈ। 

ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ

ਸਿਹਤ ਵਿਭਾਗ ਦੇ ਪੀ.ਆਰ.ਓ. ਗੁਰਤੇਜ ਸਿੰਘ ਦਾ ਕਹਿਣਾ ਸੀ ਕਿ ਵੈਕਸੀਨ ਆਉਣ ’ਤੇ ਪਤਾ ਲੱਗੇਗਾ ਕਿ ਕੈਂਪ ਕਿਥੇ ਲਾਇਆ ਜਾਣਾ ਹੈ। ਸਿਵਲ ਸਰਜਨ ਡਾਕਟਰ ਰੰਜੂ ਸਿੰਗਲਾ ਨਾਲ ਕੋਰੋਨਾ ਵੈਕਸੀਨ ਦੀ ਘਾਟ ਬਾਰੇ ਜਦੋਂ ਜਗ ਬਾਣੀ ਵੱਲੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਮੰਨਿਆ ਕਿ ਕੋਰੋਨਾ ਵੈਕਸੀਨ ਦੀ ਘਾਟ ਵਾਕਿਆ ਆ ਰਹੀ ਹੈ, ਜਿਸ ਕਰਕੇ ਕੁਝ ਕੈਂਪ ਕੈਂਸਲ ਕਰਨੇ ਪਏ ਹਨ। ਉਨ੍ਹਾਂ ਕਿਹਾ ਕਿ ਪਹਿਲੀ ਡੋਜ਼ ਪੂਰੀ ਨਹੀਂ ਆ ਰਹੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੂਜੀ ਡੋਜ਼ ਹੁਣ ਤਿੰਨ ਮਹੀਨਿਆਂ ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਲਾਗ ਤੋਂ ਬਚਣ ਲਈ ਸਭ ਨੂੰ ਯੋਗ ਉਪਰਾਲੇ ਕਰਨੇ ਚਾਹੀਦੇ ਹਨ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ) 


rajwinder kaur

Content Editor

Related News