ਹੁਣ ਤੱਕ ਪਰਾਲੀ ਸਾੜਨ ਵਾਲੇ 141 ਕੇਸਾਂ ਤੇ ਹੋਈ ਐੱਫ. ਆਰ. ਆਈ

Wednesday, Nov 13, 2024 - 06:19 PM (IST)

ਹੁਣ ਤੱਕ ਪਰਾਲੀ ਸਾੜਨ ਵਾਲੇ 141 ਕੇਸਾਂ ਤੇ ਹੋਈ ਐੱਫ. ਆਰ. ਆਈ

ਜੈਤੋ (ਜਿੰਦਲ) : ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਸਖ਼ਤੀ ਨਾਲ ਕੰਮ ਲੈ ਰਿਹਾ ਹੈ ਅਤੇ ਹੁਣ ਤੱਕ 141 ਕੇਸਾਂ ਤੇ ਐੱਫ.ਆਰ.ਆਈ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਵੀ ਕੀਤੀ ਗਈ ਅਤੇ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਕੰਮ ਕਰ ਰਿਹਾ ਹੈ ਅਤੇ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜ਼ਿਲ੍ਹੇ ਵਿਚ ਹੁਣ ਤੱਕ 256 ਅੱਗ ਲੱਗਣ ਦੇ ਕੇਸਾਂ ਦੀ ਰਿਪੋਰਟ ਭੇਜੀ ਗਈ ਹੈ, ਜਿਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 141 ਕੇਸ ਸਾਹਮਣੇ ਆਏ ਹਨ। ਇਨ੍ਹਾਂ 141 ਕੇਸਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੱਗ ਲਗਾਉਣ ਵਾਲੇ ਵਿਅਕਤੀਆਂ ਨੂੰ ਹੁਣ ਤੱਕ 5 ਲੱਖ 27 ਹਜ਼ਾਰ 500 ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ, ਜਿਸ ਵਿੱਚ 2 ਲੱਖ 15 ਹਜ਼ਾਰ ਰੁਪਏ ਦੀ ਹੁਣ ਤੱਕ ਰਿਕਵਰੀ ਕੀਤੀ ਜਾ ਚੁੱਕੀ ਹੈ।


author

Gurminder Singh

Content Editor

Related News