ਇੰਟਰਨਸ਼ਿੱਪ ਕਰ ਰਹੇ ਡਾਕਟਰ ਨੇ ਪੀ. ਜੀ. ਦੀ ਦੂਜੀ ਮੰਜ਼ਿਲ ਤੋਂ ਮਾਰੀ ਛਾਲ , ਗੰਭੀਰ ਜ਼ਖਮੀ

08/03/2022 11:08:29 AM

ਫਰੀਦਕੋਟ(ਰਾਜਨ) : ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਹੱਡੀਆਂ ਵਾਲੇ ਵਿਭਾਗ ਦੇ ਐੱਮ. ਐੱਮ. ਬੀ. ਐੱਸ. ਦੇ ਵਿਦਿਆਰਥੀ ਡਾ. ਸ਼ੇਖਰ ਰਤਨ ਵਾਸੀ ਨਾਸਿਕ, ਜੋ ਹੱਡੀਆਂ ਵਾਲੇ ਵਾਰਡ ਵਿਚ ਇੰਟਰਨਸ਼ਿਪ ਕਰ ਰਿਹਾ ਹੈ, ਵੱਲੋਂ ਕੰਮ ਦੇ ਬੋਝ ਕਾਰਨ ਆਪਣੇ ਪੀ. ਜੀ. ਮੁਹੱਲਾ ਜਾਨੀਆਂ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ਵਿਚ ਉਸ ਦੀਆਂ ਦੋਵੇਂ ਲੱਤਾਂ ਦੀਆਂ ਹੱਡੀਆਂ ਟੁੱਟ ਗਈਆਂ ਹਨ।

ਇਹ ਵੀ ਪੜ੍ਹੋ- 10 ਮਹੀਨੇ ਦੀ ਮਾਸੂਮ ਧੀ ਦਾ ਕਾਤਲ ਫ਼ੌਜੀ ਪਿਓ ਗ੍ਰਿਫ਼ਤਾਰ, ਘਟਨਾ ਮਗਰੋਂ ਕੰਬ ਗਈ ਸੀ ਲੋਕਾਂ ਦੀ ਰੂਹ

ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਦੇ ਸਰਜੀਕਲ ਵਿਭਾਗ ’ਚ ਇਲਾਜ ਅਧੀਨ ਦਾਖਲ ਕਰਵਾ ਦਿੱਤਾ ਗਿਆ ਹੈ। ਇਸ ਘਟਨਾ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਯੂਨੀਵਰਸਿਟੀ ਅਤੇ ਹਸਪਤਾਲ ਕਰਮਚਾਰੀ ਯੂਨੀਅਨ ਆਗੂ ਡਾ. ਯਸ਼ ਪਾਲ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੀ ਅਣਦੇਖੀ ਦਾ ਨਤੀਜਾ ਕਰਾਰ ਦਿੰਦਿਆਂ ਆਖਿਆ ਕਿ ਕੰਮ ਦੇ ਬੋਝ ਵਾਲੇ ਵਿਦਿਆਰਥੀਆਂ ਨੇ ਕਈ ਵਾਰ ਉਨ੍ਹਾਂ ਨੂੰ ਲਿਖਤੀ ਰੂਪ ਵਿਚ ਜਾਣੂ ਕਰਵਾਇਆ ਸੀ ਪਰ ਉਨ੍ਹਾਂ ਇਸ ਸਮੱਸਿਆ ਦਾ ਕੋਈ ਹੱਲ ਕਰਨ ਦੀ ਕੋਸ਼ਿਸ਼ ਹੀ ਨਹੀਂ ਕੀਤੀ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News