ਕੋਟਕਪੂਰਾ ਗੋਲ਼ੀਕਾਂਡ : ਫਰੀਦਕੋਟ ਅਦਾਲਤ ''ਚ ਪੇਸ਼ ਹੋਏ ਸੁਖਬੀਰ ਬਾਦਲ

04/12/2023 4:37:16 PM

ਫਰੀਦਕੋਟ (ਜਗਤਾਰ) : ਸਾਲ 2015 ਵਿਚ ਬਰਗਾੜੀ ਵਿਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਵਿਚ ਰੋਸ-ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ਅਤੇ ਪੁਲਸ ਵਿਚਕਾਰ ਹੋਈ ਝੜਪ ਦੌਰਾਨ ਵਾਪਰੇ ਗੋਲੀਕਾਂਡ ਨਾਲ ਸਬੰਧਿਤ 2 ਵੱਖ-ਵੱਖ ਮਾਮਲਿਆ ਵਿਚ ਅੱਜ ਫਰੀਦਕੋਟ ਅਦਾਲਤ ਵਿਚ ਸੁਣਵਾਈ ਹੋਈ। ਮਾਮਲਾ ਨੰਬਰ 129/2018 ਨਾਮਜ਼ਦ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮਾਣਯੋਗ ਜ਼ਿਲ੍ਹਾ ਅਦਾਲਤ 'ਚ ਪੇਸ਼ ਹੋਏ। ਇਸ ਘਟਨਾਂਕ੍ਰਮ ਨਾਲ ਸੰਬੰਧਿਤ ਮੁਕੱਦਮਾਂ ਨੰਬਰ 192/2015 ਵਿਚ ਨਾਮਜ਼ਦ ਥਾਣਾ ਸਿਟੀ ਕੋਟਕਪੂਰਾ ਦੇ ਸਾਬਰਾ ਐੱਸ. ਐੱਚ. ਓ. ਗੁਰਦੀਪ ਸਿੰਘ ਪੰਧੇਰ ਵੀ ਮਾਣਯੋਗ ਅਦਾਲਤ ਵਿਚ ਪੇਸ਼ ਹੋਏ ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀ. ਜੀ. ਪੀ. ਸਮੈਧ ਸੈਣੀ ਸਮੇਤ ਬਾਕੀ ਨਾਮਜ਼ਦ ਅਧਿਕਾਰੀਆਂ ਦੇ ਵਕੀਲ ਹੀ ਪੇਸ਼ੀ ਭੁਗਤਣ ਪਹੁੰਚੇ। ਦੱਸ ਦੇਈਏ ਕਿ ਮਾਨਯੋਗ ਅਦਾਲਤ ਵੱਲੋਂ ਇਨ੍ਹਾਂ ਮਾਮਲਿਆਂ ਦੀ ਅਗਲੀ ਸੁਣਵਾਈ 25 ਅਪ੍ਰੈਲ ਰੱਖੀ ਗਈ ਹੈ।

ਇਹ ਵੀ ਪੜ੍ਹੋਂ : ਬੀਮਾਰ ਪੁੱਤ ਦਾ ਇਲਾਜ ਕਰਵਾ ਸਕਣ ਤੋਂ ਲਾਚਾਰ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ

PunjabKesari

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸੇਸ਼ ਜਾਂਚ ਟੀਮ (SIT) ਵੱਲੋਂ ਬੀਤੀ 24 ਫਰਵਰੀ ਨੂੰ ਮਾਨਯੋਗ ਅਦਾਲਤ ਵਿਚ ਕਰੀਬ 7000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਸਮੇਤ ਕੁੱਲ੍ਹ 8 ਲੋਕਾਂ ਨੂੰ 2 ਵੱਖ-ਵੱਖ ਮਾਮਲਿਆ ਵਿਚ ਨਾਮਜ਼ਦ ਕੀਤਾ ਗਿਆ ਸੀ। ਸਾਰੇ ਨਾਮਜ਼ਦਾਂ ਵੱਲੋਂ ਆਪਣੀ ਅਗਾਊਂ ਜ਼ਮਾਨਤ ਲਈ ਪਹਿਲਾਂ ਫਰੀਦਕੋਟ ਅਦਾਲਤ ਵਿਚ ਅਰਜ਼ੀਆਂ ਲਗਾਈਆਂ ਗਈਆਂ ਸਨ, ਜੋ ਮਾਨਯੋਗ ਅਦਾਲਤ ਵੱਲੋਂ ਰੱਦ ਕਰ ਦਿੱਤੀਆ ਗਈਆਂ ਸਨ ਪਰ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਸੀ। 

ਇਹ ਵੀ ਪੜ੍ਹੋ-  ਇਕੋ ਝਟਕੇ 'ਚ ਤਬਾਹ ਹੋਈਆਂ ਪਰਿਵਾਰ ਦੀਆ ਖ਼ੁਸ਼ੀਆਂ, 2 ਸਕੇ ਭਰਾਵਾਂ ਦੀ ਦਰਦਨਾਕ ਮੌਤ

ਜਿਸ ਤੋਂ ਬਾਅਦ ਸੁਖਬੀਰ ਬਾਦਲ ਸਮੇਤ ਬਾਕੀ ਨਾਮਜ਼ਦ ਵਿਅਕਤੀਆਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ, ਜਿਥੋਂ ਮਾਨਯੋਗ ਅਦਾਲਤ ਵੱਲੋਂ ਲਗਭਗ ਸਭ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਸੀ ਤੇ ਫਰੀਦਕੋਟ ਅਦਾਲਤ 'ਚ ਪੇਸ਼ ਹੋਣ ਲਈ 12 ਅਪ੍ਰੈਲ ਦੀ ਤਾਰੀਖ਼ ਨਿਰਧਾਰਿਤ ਕੀਤੀ ਗਈ ਸੀ ਅਤੇ ਅੱਜ ਸਾਰੇ ਨਾਮਜ਼ਦ ਵਿਅਕਤੀ ਅਦਾਲਤ 'ਚ ਪੇਸ਼ ਹੋਏ ਹਨ, ਜਿਸ 'ਤੇ ਅਦਾਲਤ ਨੇ ਸੁਣਵਾਈ ਕਰਦਿਆਂ ਮਾਣਯੋਗ ਕੋਰਟ ਨੇ ਅਗਲੀ ਸੁਣਵਾਈ 25 ਅਪ੍ਰੈਲ ਨੂੰ ਰੱਖੀ ਗਈ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News