ਅਕਾਲੀ ਵਰਕਰ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਸੁਖਬੀਰ ਬਾਦਲ ਨੇ ਕੀਤੀ ਸਖ਼ਤ ਨਿੰਦਾ, ''ਆਪ'' ਬਾਰੇ ਆਖੀ ਇਹ ਗੱਲ
Tuesday, Feb 14, 2023 - 01:20 PM (IST)

ਸ੍ਰੀ ਮੁਕਤਸਰ ਸਾਹਿਬ (ਤਨੇਜਾ, ਖੁਰਾਣਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਤਾ ਦੇ ਨਸ਼ੇ ’ਚ ਚੂਰ ਆਮ ਆਦਮੀ ਪਾਰਟੀ ਦੇ ਆਗੂ ਗੁੰਡਾਗਰਦੀ ’ਤੇ ਉਤਰ ਆਏ ਹਨ। ਲੋਕਾਂ ’ਤੇ ਝੂਠੇ ਪਰਚੇ ਦਰਜ ਕਰਵਾਏ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਇਹ ਗੱਲ ਸਿਵਲ ਹਸਪਤਾਲ ’ਚ ਦਾਖ਼ਲ ਅਕਾਲੀ ਦਲ ਦੇ ਸਾਬਕਾ ਸਰਪੰਚ ਪੂਰਨ ਸਿੰਘ ਦਾ ਹਾਲ-ਚਾਲ ਜਾਣਨ ਮੌਕੇ ਕਹੀ।
ਇਹ ਵੀ ਪੜ੍ਹੋ- ਬੱਸਾਂ 'ਚ ਸਫ਼ਰ ਕਰਨ ਵਾਲੇ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪੀ. ਆਰ. ਟੀ. ਸੀ. ਯੂਨੀਅਨ ਨੇ ਕੀਤਾ ਇਹ ਐਲਾਨ
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਪੂਰਨ ਸਿੰਘ ਬੀਤੇ ਦਿਨੀਂ ਥਾਣੇ ਸਿਟੀ ਵਿਖੇ ਕਿਸੇ ਵਰਕਰ ਨੂੰ ਇਨਸਾਫ਼ ਦਿਵਾਉਣ ਗਏ ਸੀ ਪਰ ਉਥੇ ਥਾਣੇ ਦੇ ਬਾਹਰ ਕੁਝ ਆਗੂਆਂ ਨੇ ਉਨ੍ਹਾਂ ਨਾਲ ਕੁੱਟਮਾਰ ਕਰਕੇ ਕੇਸਾਂ ਦੀ ਬੇਅਦਬੀ ਕੀਤੀ, ਜੋ ਕਿ ਨਿੰਦਨਯੋਗ ਘਟਨਾ ਹੈ। ਪਹਿਲਾਂ ਤਾਂ ਪੁਲਸ ਇਸ ਮਾਮਲੇ ’ਚ ਪਰਚਾ ਦਰਜ ਨਹੀਂ ਕਰ ਰਹੀ ਸੀ ਪਰ ਦਬਾਅ ’ਚ ਆਉਣ ਮਗਰੋਂ ਪਰਚਾ ਦਰਜ ਕੀਤਾ ਜਾ ਚੁੱਕਾ ਹੈ। ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਨਜਿੰਦਰ ਸਿੰਘ ਬਿੱਟੂ ਤੇ ਹੋਰ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਸੜਕ ਹਾਦਸੇ ਨੇ 2 ਘਰਾਂ 'ਚ ਪੁਆਏ ਵੈਣ, ਭਰੀ ਜਵਾਨੀ 'ਚ ਜਹਾਨੋਂ ਤੁਰ ਗਏ ਪੁੱਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।