ਟਾਂਕ ਕਸ਼ੱਤਰੀ ਸਭਾ ਨੇ ਮਨਾਇਆ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ

Wednesday, May 30, 2018 - 07:39 AM (IST)

ਟਾਂਕ ਕਸ਼ੱਤਰੀ ਸਭਾ ਨੇ ਮਨਾਇਆ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ

ਸ੍ਰੀ ਮੁਕਤਸਰ ਸਾਹਿਬ, (ਪਵਲ ਤਨੇਜਾ, ਸਰਬਜੀਤ ਦਰਦੀ)—ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਵਨ ਦੇ ਗ੍ਰੰਥੀ ਨਰਿੰਦਰ ਪਾਲ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਦੇ ਸਰਪ੍ਰਸਤ ਅਤੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧ ਸਭਾ ਰਜਿ. ਦੇ ਕੌਮੀ ਪ੍ਰਧਾਨ ਨਿਰੰਜਨ  ਸਿੰਘ ਰੱਖਰਾ ਨੇ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਜਾਪ ਕਰਨ ਨਾਲ ਆਪਣਾ ਜੀਵਨ ਸਫਲ ਹੋ ਸਕਦਾ ਹੈ। ਉਨ੍ਹਾਂ  ਦੱਸਿਆ ਕਿ ਅੱਜ ਦਾ ਸਮਾਗਮ  ਸੇਵਾ ਮੁਕਤ ਅਧਿਆਪਕ ਅਵਤਾਰ ਸਿੰਘ ਪੁਰਬਾ ਕਨੇਡਾ ਨਿਵਾਸੀ ਵਲੋ ਆਪਣੇ ਪਰਿਵਾਰ ਦੀ ਸਿਹਤਯਾਬੀ ਲਈ ਰੱਖਵਾਇਆ ਗਿਆ ਸੀ। ਸਭਾ ਵਲੋ ਇਸ ਸਮਾਗਮ ਦੇ ਪ੍ਰਬੰਧਕ ਆਤਮਾ ਸਿੰਘ ਪੁਰਬਾ ਨੂੰ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ।


Related News