ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ

Saturday, Nov 09, 2024 - 06:12 PM (IST)

ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ

ਜੈਤੋ (ਜਿੰਦਲ) : ਜੈਤੋ-ਮੁਕਤਸਰ ਰੋਡ ’ਤੇ ਪੈਟਰੋਲ ਪੰਪ ਦੇ ਨਜ਼ਦੀਕ, ਰੋੜੀਕਪੂਰਾ ਤੋਂ ਜੈਤੋ ਵੱਲ ਆ ਰਹੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕਿਸੇ ਅਣਪਛਾਤੇ ਟਰੈਕਟਰ-ਟਰਾਲੇ ਨੇ ਜ਼ਬਰਦਸਤ ਫੇਟ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ (18) ਸਪੁੱਤਰ ਸੈਂਬਰ ਸਿੰਘ ਪਿੰਡ ਰੋੜੀਕਪੂਰਾ ਵਜੋਂ ਹੋਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਚੜ੍ਹਦੀਕਲ੍ਹਾ ਵੈੱਲਫੇਅਰ ਸੇਵਾ ਸੋਸਾਇਟੀ ਜੈਤੋ ਦੇ ਪ੍ਰਧਾਨ ਮੀਤ ਸਿੰਘ ਮੀਤਾ ਆਪਣੀ ਟੀਮ ਮੈਂਬਰ ਗੋਰਾ ਔਲਖ, ਬੱਬੂ ਮਾਲੜਾ, ਹੈਪੀ ਸ਼ਰਮਾ ਆਦਿ ਘਟਨਾ ਵਾਲੀ ਥਾਂ ’ਤੇ ਪਹੁੰਚੇ ਤੇ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਨੂੰ ਸਿਵਲ ਹਸਪਤਾਲ ਜੈਤੋ ਲਿਆਂਦਾ ਗਿਆ। ਜਿੱਥੇ ਰਾਤ ਸਮੇਂ ਉਸ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ ਪਰ ਵਾਰਸਾਂ ਦੀ ਮਰਜ਼ੀ ਅਨੁਸਾਰ ਇਸ ਨੌਜਵਾਨ ਨੂੰ ਬਠਿੰਡਾ ਦੇ ਸਰਕਾਰੀ ਏਮਜ਼ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਡਾਕਟਰ ਮੁਤਾਬਿਕ ਨੌਜਵਾਨ ਦੇ ਸਿਰ ਦੀ ਸੱਟ ਜ਼ਿਆਦਾ ਹੋਣ ਕਾਰਨ ਉਸ ਦੀ ਹਾਲਤ ਗੰਭੀਰ ਹੈ।


author

Gurminder Singh

Content Editor

Related News