ਪੁਲਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ ਦੋ ਮੁਲਾਜ਼ਮਾਂ ਨੂੰ ਅਸਲੇ ਸਮੇਤ ਕੀਤਾ ਕਾਬੂ

Wednesday, Mar 11, 2026 - 05:35 PM (IST)

ਪੁਲਸ ਨੇ ਵੱਡੀ ਵਾਰਦਾਤ ਨੂੰ ਨਾਕਾਮ ਕਰਦਿਆਂ ਦੋ ਮੁਲਾਜ਼ਮਾਂ ਨੂੰ ਅਸਲੇ ਸਮੇਤ ਕੀਤਾ ਕਾਬੂ

ਕੋਟਕਪੂਰਾ (ਨਰਿੰਦਰ ਬੈੜ੍ਹ) : ਸੀ.ਆਈ.ਏ ਸਟਾਫ ਜੈਤੋ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਘੁੰਮ ਰਹੇ ਦੋ ਮੁਲਜ਼ਮਾਂ ਨੂੰ ਨਜਾਇਜ਼ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਅਤੇ ਸੂਜਲ ਵਾਸੀਆਨ ਜਲਾਲਾਬਾਦ ਵਜੋਂ ਹੋਈ ਹੈ, ਜਿਨ੍ਹਾਂ ਤੋਂ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਵੀ ਕਬਜ਼ੇ ਵਿਚ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਜੈਤੋ ਦੀ ਨਿਗਰਾਨੀ ਹੇਠ ਹੌਲਦਾਰ ਗੁਰਵਿੰਦਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਇਕ ਭਰੋਸੇਯੋਗ ਸੂਚਨਾ ਦੇ ਅਧਾਰ ''ਤੇ ਕਾਰਵਾਈ ਕਰਦਿਆਂ ਉਕਤ ਮੁਲਜ਼ਮਾਂ ਨੂੰ ਕੋਟਕਪੂਰਾ-ਮੁਕਤਸਰ ਰੋਡ ਟੀ-ਪੁਆਇੰਟ ਪਿੰਡ ਵਾਦਰ ਜਟਾਣਾ ਤੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿਚ ਘੁੰਮ ਰਹੇ ਸਨ ਅਤੇ ਇਸ ਦੌਰਾਨ ਪੁਲਸ ਪਾਰਟੀ ਵੱਲੋਂ ਇਨ੍ਹਾਂ ਤੋਂ ਇੱਕ ਦੇਸੀ ਪਿਸਟਲ 32 ਬੋਰ ਸਮੇਤ 2 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। 

ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਵਿਅਕਤੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਇੰਨ੍ਹਾਂ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ।


author

Gurminder Singh

Content Editor

Related News