ਮੋਟਰਸਾਈਕਲ ਸਵਾਰ ਦੋ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ

Friday, Feb 14, 2025 - 07:19 PM (IST)

ਮੋਟਰਸਾਈਕਲ ਸਵਾਰ ਦੋ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ

ਮਲੋਟ (ਜੁਨੇਜਾ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਕਪਤਾਨ ਤੁਸ਼ਾਰ ਗੁਪਤਾ ਆਈ. ਪੀ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਵਿਰੁੱਧ ਚਲਾਈ ਮੁਹਿੰਮ ਤਹਿਤ ਸਿਟੀ ਮਲੋਟ ਪੁਲਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਹੈਰੋਇਨ ਸਮੇਤ ਕਾਬੂ ਕੀਤਾ ਹੈ।  ਇਸ ਸਬੰਧੀ ਸਿਟੀ ਮਲੋਟ ਦੇ ਮੁੱਖ ਅਫ਼ਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਐੱਸ. ਆਈ. ਮਹਿੰਦਰ ਸਿੰਘ ਅਤੇ ਏ. ਐੱਸ. ਆਈ. ਸੁਖਰਾਜ ਸਿੰਘ ਸਮੇਤ ਟੀਮ ਵੱਲੋਂ ਮਲੋਟ ਬਠਿੰਡਾ ਰੋਡ 'ਤੇ ਗਸ਼ਤ ਦੌਰਾਨ ਜੰਡਵਾਲਾ ਦੇ ਰਕਬੇ ਵਿਚ ਸਰਵਿਸ ਰੋਡ 'ਤੇ ਇਕ ਸਪਲੈਡਰ ਮੋਟਰਸਾਈਕਲ ਪੀ. ਬੀ. 53 ਸੀ-1292 ਕੋਲ ਦੋ ਵਿਅਕਤੀਆਂ ਨੂੰ ਸ਼ੱਕੀ ਹਾਲਤ ਵਿਚ ਵੇਖਿਆ। ਪੁਲਸ ਨੂੰ ਵੇਖ ਕਿ ਉਕਤ ਵਿਅਕਤੀ ਭੱਜਣ ਲੱਗੇ ਪਰ ਪੁਲਸ ਟੀਮ ਨੇ ਕਾਬੂ ਕਰਕੇ ਉਨ੍ਹਾਂ ਦਾ ਨਾਮ ਪਤਾ ਪੁੱਛਿਆ। ਮੁਲਜ਼ਮਾਂ ਦੀ ਪਛਾਣ ਸੁਖਪਾਲ ਸਿੰਘ ਉਰਫ਼ ਪਾਲ ਪੁੱਤਰ ਜਸਵੰਤ ਸਿੰਘ ਵਾਸੀ ਨੇੜੇ ਮਹਾਰਾਜਾ ਰਣਜੀਤ ਕਾਲਜ ਮਲੋਟ ਅਤੇ ਜਸਰਾਜ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਛਾਪਿਆਂਵਾਲੀ ਰੋਡ ਢਾਣੀ ਦਾਨੇਵਾਲਾ ਵਜੋਂ ਹੋਈ। 

ਇਹ ਵੀ ਪੜ੍ਹੋ : ਬਾਬਾ ਲੱਖਾ ਸਿੰਘ ਦੀ ਕਾਰ ਨਾਲ ਟੱਕਰ ਪਿੱਛੋਂ ਪਤੀ-ਪਤਨੀ ਦੀ ਮੌਤ

ਪੁਲਸ ਨੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਹੱਥ ਵਿਚ ਫੜੇ ਲਿਫ਼ਾਫ਼ੇ ਵਿਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਦੋਨਾਂ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਵਿਰੁੱਧ ਥਾਣਾ ਸਿਟੀ ਮਲੋਟ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਕਾਬੂ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਐੱਸ. ਐੱਚ. ਓ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਿਟੀ ਮਲੋਟ ਅੰਦਰ ਪੁਲਸ ਪਹਿਲਾਂ ਵੀ ਵੱਡੇ ਪੱਧਰ 'ਤੇ ਨਸ਼ੇ ਦੀ ਬਰਾਮਦਗੀ ਕਰ ਚੁੱਕੀ ਹੈ। 
ਇਹ ਵੀ ਪੜ੍ਹੋ :  ਪੰਜਾਬ 'ਚ ਚੱਲਦੀ ਸ਼ਾਨ-ਏ-ਪੰਜਾਬ 'ਚ ਵਾਪਰੀ ਵੱਡੀ ਘਟਨਾ, ਵੇਖਣ ਵਾਲਿਆਂ ਦੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News