ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਫਰੀਦਕੋਟ ਦੇ ਮੈਡੀਕਲ ਕਾਲਜ ਤੇ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

01/04/2023 2:03:43 PM

ਫਰੀਦਕੋਟ (ਚਾਵਲਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਦਿਨ ਫਰੀਦਕੋਟ ਦੇ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਤੋਂ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਅੰਦਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਇਸ ਚੈਕਿੰਗ ਦੌਰਾਨ ਉਨ੍ਹਾਂ ਨੇ ਮੈਡੀਕਲ ਕਾਲਜ ਹਸਪਤਾਲ ਵਿਖੇ ਖ਼ਰਾਬ ਪਈਆਂ ਮਸ਼ੀਨਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ. ਟੀ. ਓ.

ਸਪੀਕਰ ਸੰਧਵਾਂ ਨੇ ਚੈਕਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਕਿ ਭਵਿੱਖ 'ਚ ਹੋਰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਸਟਾਫ਼, ਲੋਂੜੀਦੀਆਂ ਦਵਾਈਆਂ ਆਦਿ ਦੀ ਮਰੀਜ਼ਾਂ ਨੂੰ ਕੋਈ ਘਾਟ ਨਹੀ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਆਪਣੇ ਦੌਰੇ ਦੌਰਾਨ ਹਸਪਤਾਲ ਦੇ ਅੱਖ ਅਤੇ ਹੱਡੀਆਂ ਵਾਰਡਾਂ ਦਾ ਦੌਰਾ ਕਰਕੇ ਇਥੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਮਰੀਜ਼ਾਂ ਦਾ ਹਾਲ ਚਾਲ ਵੀ ਪੁੱਛਿਆ। ਮਰੀਜ਼ਾਂ ਵੱਲੋਂ ਹਸਪਤਾਲ ਪ੍ਰਬੰਧਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੈਸਿਆਂ ਦੇ ਲੈਣ-ਦੇਣ ਕਾਰਨ 22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਸੰਧਵਾਂ ਨੇ ਹਸਪਤਾਲ ਪ੍ਰਬੰਧਕਾਂ ਨੂੰ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਆਦੇਸ਼ ਜਾਰੀ ਕੀਤੇ, ਤਾਂ ਜੋ ਗੰਦਗੀ ਕਾਰਣ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਰਿਸ਼ਤੇਦਾਰਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਰਾਬ ਮਸ਼ੀਨਾਂ ਦੀ ਮੁਰੰਮਤ ਜਲਦ ਕਰਵਾ ਕੇ ਮਰੀਜ਼ਾਂ ਨੂੰ ਹੋਰ ਸੁਵਿਧਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਭਵਿੱਖ 'ਚ ਵੀ ਇਸੇ ਤਰ੍ਹਾਂ ਹਸਪਤਾਲ ਦੀ ਚੈਕਿੰਗ ਜਾਰੀ ਰਹੇਗੀ। ਇਸ ਮੌਕੇ ਆਯੂਸ਼ਮਾਨ ਸਿਹਤ ਬੀਮਾ ਸਕੀਮ ਅਧੀਨ ਕੰਮ ਕਰਦੇ ਕਰਮਚਾਰੀਆਂ ਦਾ ਵਫ਼ਦ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮਿਲਿਆ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News