ਵਿਜੀਲੈਂਸ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

Friday, Oct 07, 2022 - 08:08 PM (IST)

ਵਿਜੀਲੈਂਸ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸੋਥਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਰਾਧਾ ਸਵਾਮੀ ਖ਼ਿਲਾਫ਼ ਕ੍ਰਮਵਾਰ 1,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੋਕ ਨਿਰਮਾਣ ਮੰਤਰੀ ਈਟੀਓ ਨੇ ਤਰਸ ਦੇ ਆਧਾਰ 'ਤੇ 15 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪਟਵਾਰੀ ਖਿਲਾਫ਼ ਇਹ ਮੁਕੱਦਮਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 'ਤੇ ਰੇਸ਼ਮ ਸਿੰਘ ਵਾਸੀ ਪਿੰਡ ਸੋਥਾ, ਸ੍ਰੀ ਮੁਕਤਸਰ ਸਾਹਿਬ ਵਲੋਂ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਤਿਆਰ ਕੀਤੀ ਜਾਂਚ ਰਿਪੋਰਟ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਿਹਤ ਮੰਤਰੀ ਨੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੀ ਆਡਰਹਿਣ ਸਬੰਧੀ ਦਰੁਸਤੀ ਕਰਨ ਬਦਲੇ 1,500 ਰੁਪਏ ਰਿਸ਼ਵਤ ਵਜੋਂ ਮੰਗ ਕੀਤੀ ਹੈ ਤੇ ਮੌਕੇ ਉਪਰ ਹੀ 1,000 ਰੁਪਏ ਹਾਸਲ ਕਰ ਚੁੱਕਾ ਹੈ। ਪ੍ਰਾਪਤ ਸਬੂਤਾਂ ਦੇ ਅਧਾਰ ਤੇ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਪਟਵਾਰੀ ਉਪਰ ਦੋਸ਼ ਸਿੱਧ ਹੋਣ ਤੇ ਉਸ ਖਿਲਾਫ ਮੁਕੱਦਮਾ ਦਰਜ ਕਰਕੇ ਇਸ ਕੇਸ ਸਬੰਧੀ ਹੋਰ ਤਫਤੀਸ਼ ਜਾਰੀ ਹੈ।


author

Mandeep Singh

Content Editor

Related News