ਹੈਰੋਇਨ ਸਮੇਤ ਨੌਜਵਾਨ ਕਾਬੂ

Wednesday, Mar 18, 2026 - 06:00 PM (IST)

ਹੈਰੋਇਨ ਸਮੇਤ ਨੌਜਵਾਨ ਕਾਬੂ

ਫਰੀਦਕੋਟ (ਰਾਜਨ) : ਥਾਣਾ ਸਿਟੀ-2 ਫਰੀਦਕੋਟ ਦੀ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਪਾਰਟੀ ਫਿਰੋਜ਼ਪੁਰ ਰੋਡ ਫਰੀਦਕੋਟ ਵਿਖੇ ਮ੍ਰਿਤਕ ਸੰਭਾਲ ਕੇਂਦਰ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਪੁਲਸ ਵੱਲੋਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।

ਪੁਲਸ ਅਨੁਸਾਰ ਮੁਲਜ਼ਮ ਦੀ ਪਛਾਣ ਰਾਜਪ੍ਰੀਤ ਸਿੰਘ ਉਰਫ਼ ਨਿੱਕਾ ਵਾਸੀ ਬਾਜੀਗਰ ਬੱਸਤੀ ਫਰੀਦਕੋਟ, ਹਾਲ ਅਬਾਦ ਡੋਗਰ ਬੱਸਤੀ ਵਜੋਂ ਹੋਈ ਹੈ। ਪੁਲਸ ਵੱਲੋਂ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।


author

Gurminder Singh

Content Editor

Related News