ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ''ਚ ਨੌਜਵਾਨ ਦੀ ਮੌਤ

10/25/2022 3:17:24 PM

ਜੈਤੋ (ਜਿੰਦਲ) : ਕੋਟਕਪੂਰਾ ਰੋਡ ਨੇੜੇ ਜੀ. ਐੱਮ. ਪੈਲੇਸ ਨਜ਼ਦੀਕ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਸਿੱਧੀ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਇਕ ਮੋਟਰਸਾਈਕਲ ਸਵਾਰ ਨੌਜਵਾਨ ਜੈਤੋ ਤੋਂ ਕੋਟਕਪੂਰਾ ਵੱਲ੍ਹ ਜਾ ਰਿਹਾ ਸੀ ਅਤੇ ਦੂਜਾ ਕੋਟਕਪੂਰਾ ਤੋਂ ਜੈਤੋ ਵੱਲ ਆ ਰਿਹਾ ਸੀ। ਅੱਗੋਂ ਆ ਰਹੇ ਮੋਟਰਸਾਈਕਲ ਨਾਲ ਟੱਕਰਾ ਜਾਣ ਕਰਨ ਜੈਤੋ ਸਾਈਡ ਤੋਂ ਜਾਣ ਵਾਲੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਇਕ ਕਾਰ ਨੂੰ ਕਰਾਸ ਕਰਦਿਆਂ ਮੋਟਰਸਾਈਕਲ ਸਿੱਧਾ ਇਕ ਦਰੱਖਤ ਨਾਲ ਜਾ ਟਕਰਾਇਆ, ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ- ਦੀਵਾਲੀ ਤੋਂ ਬਾਅਦ ਬੇਹੱਦ ਮਾੜੇ ਹਾਲਾਤ ’ਚ ਪਹੁੰਚੀ ਪੰਜਾਬ ਦੀ ਆਬੋ-ਹਵਾ, ਲੁਧਿਆਣਾ ਸਭ ਤੋਂ ਵੱਧ ਪ੍ਰਦੂਸ਼ਿਤ

ਸੂਚਨਾ ਮਿਲਦਿਆਂ ਹੀ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਸਰਪ੍ਰਸਤ ਛੱਜੂ ਰਾਮ ਅਤੇ ਬਾਕੀ ਮੈਂਬਰਾਂ ਨੇ ਤੁਰੰਤ ਹੀ ਘਟਨਾ ਸਥਾਨ 'ਤੇ ਪਹੁੰਚ ਕੇ ਸੜਕ ’ਤੇ ਪਏ ਦੋਵੇਂ ਹੀ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਚੁੱਕ ਕੇ ਸਿਵਲ ਹਸਪਤਾਲ, ਜੈਤੋ ਵਿਖੇ ਲਿਆਂਦਾ । ਇਥੇ ਇਨ੍ਹਾਂ ਨੂੰ ਮੁੱਢਲੀ ਸਹਾਇਤਾ ਮੁਹੱਈਆ ਕਰਵਾਉਣ ਉਪਰੰਤ ਦੋਵਾਂ ਨੌਜਵਾਨਾਂ ਨੂੰ ਕੋਟਕਪੂਰਾ ਲਈ ਰੈਫਰ ਕਰ ਦਿੱਤਾ ਗਿਆ। ਇਨ੍ਹਾਂ ਜ਼ਖ਼ਮੀਆਂ ਵਿਚੋਂ ਇਕ ਨੌਜਵਾਨ ਕ੍ਰਿਸ਼ਨ ਸਿੰਘ (21) ਸਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਬਾਹਮਣ ਵਾਲਾ ਨੂੰ ਸਿਵਲ ਹਸਪਤਾਲ ਕੋਟਕਪੂਰਾ ਦੇ ਡਾਕਟਰ ਸਾਹਿਬ ਨੇ ਮ੍ਰਿਤਕ ਐਲਾਨ ਕਰ ਦਿੱਤਾ। ਦੂਜੇ ਜ਼ਖ਼ਮੀ ਨੌਜਵਾਨ ਨੂੰ ਪਹਿਲਾਂ ਗੋਨਿਆਣਾ ਵਿਖੇ ਅਤੇ ਬਾਅਦ ’ਚ ਉਨ੍ਹਾਂ ਦੇ ਵਾਰਿਸਾਂ ਦੀ ਮਰਜ਼ੀ ਅਨੁਸਾਰ ਬਠਿੰਡਾ ਦੇ ਇਕ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਮਨਿੰਦਰ ਸਿੰਘ (31 ਸਾਲ) ਸਪੁੱਤਰ ਦਰਸ਼ਨ ਸਿੰਘ ਵਾਸੀ ਕੰਮੇਆਣਾ, ਫਰੀਦਕੋਟ ਵਜੋਂ ਹੋਈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News