ਫਾਜ਼ਿਲਕਾ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ , 11 ਕੇਸ ਆਏ ਪਾਜ਼ੇਟਿਵ

08/03/2022 4:11:57 PM

ਫਾਜ਼ਿਲਕਾ (ਸੁਖਵਿੰਦਰ) : ਕੋਰੋਨਾ ਵਾਇਰਸ ਨੇ ਸੰਸਾਰ ਭਰ 'ਚ ਆਪਣੇ ਪੈਰ ਪਸਾਰੇ ਹੋਏ ਹਨ ਅਤੇ ਫਾਜ਼ਿਲਕਾ ਜ਼ਿਲ੍ਹੇ ਅੰਦਰ ਵੀ ਕੋਰੋਨਾ ਦਾ ਕਹਿਰ ਲਗਾਤਾਰ ਦਿਖਾਈ ਦੇ ਰਿਹਾ ਹੈ। ਲੋਕ ਸੰਪਰਕ ਵਿਭਾਗ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ 'ਚ ਅੱਜ 11 ਕੋਰੋਨਾ ਪਾਜ਼ੇਟਿਵ ਕੇਸ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 11 ਕੋਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜ਼ਿਲ੍ਹੇ 'ਚ ਹੁਣ 51 ਕੋਰੋਨਾ ਐਕਟਿਵ ਕੇਸ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਭਰ ਅੰਦਰ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 23,697 ਅਤੇ ਐਕਟਿਵ ਕੇਸ 51 ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਨਾਲ ਹੁਣ ਤੱਕ  621 ਲੋਕ ਆਪਣੀ ਜਾਣ ਗੂਆ ਚੁੱਕੇ ਹਨ। 

ਇਹ ਵੀ ਪੜ੍ਹੋ- ਲੋਕਾਂ ਨੇ ਸਕੂਲ ਨੂੰ ਲਾਇਆ ਜਿੰਦਾ, ਗੁਰਦੁਆਰਾ ਸਾਹਿਬ 'ਚ ਪੜ੍ਹਾਈ ਕਰਨ ਲਈ ਮਜਬੂਰ ਇਸ ਪਿੰਡ ਦੇ ਬੱਚੇ

ਇਸ ਮੌਕੇ ਲੋਕ ਸੰਪਰਕ ਵਿਭਾਗ ਨੇ ਫਾਜ਼ਿਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਬਿਨਾਂ ਕੰਮ ਤੋਂ ਲੋਕ ਆਪਣੇ ਘਰੋਂ ਨਾ ਨਿਕਲਣ ਅਤੇ ਭੀੜ ਵਾਲੇ ਥਾਂ 'ਤੇ ਜਾਣ ਤੋਂ ਗੁਰੇਜ ਕਰਨ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਅੰਦਰ ਕੋਰੋਨਾ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਤੁਰੰਤ ਡਾਕਟਰ ਕੋਲ ਜਾ ਕੇ ਇਸ ਸੰਬੰਧੀ ਚੈੱਕਅੱਪ ਕਰਵਾਉਣ। ਇਸ ਤੋਂ ਇਲਾਵਾ ਵਿਭਾਗ ਦੇ ਅਧਿਕਾਰੀਆਂ ਨੇ ਅਪੀਲ ਕਰਦਿਆਂ ਕਿਹਾ ਹਰ ਵਿਅਕਤੀ ਵੈਕਸੀਨ ਜ਼ਰੂਰ ਲਗਾਉਣ ਅਤੇ ਕੋਰੋਨਾ ਦੇ ਪ੍ਰਕੋਪ ਨੂੰ ਜੜੋਂ ਖ਼ਤਮ ਕਰਨ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਕਰਨੀ ਲਾਜ਼ਮੀ ਬਣਾਈ ਜਾਵੇ।

 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

Simran Bhutto

This news is Content Editor Simran Bhutto