ਮੁੜ ਵਿਵਾਦਾਂ ''ਚ ਘਿਰੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, 19 ਮੋਬਾਇਲਾਂ ਸਮੇਤ ਸਿਮ ਕਾਰਡ ਤੇ ਨਸ਼ੀਲੇ ਪਦਾਰਥ ਬਰਾਮਦ

03/05/2023 11:42:12 AM

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਜੇਲ੍ਹ ਪ੍ਰਸ਼ਾਸਨ ਅਤੇ ਪੰਜਾਬ ਪੁਲਸ ਵਲੋਂ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸ਼ਰਾਰਤੀ ਅਨਸਰਾਂ ਵਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਬਾਹਰੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਸੁੱਟਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੂਜੇ ਪਾਸੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਗੁਰਨਾਮ ਲਾਲ ਦਾ ਦਾਅਵਾ ਹੈ ਕਿ ਫਿਰੋਜ਼ਪੁਰ ਕੇਂਦਰੀ ਜੇਲ੍ਹ ਨੂੰ ਮੋਬਾਇਲ ਫੋਨ ਅਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾਵੇਗਾ। ਇਸ ਬਰਾਮਦਗੀ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਭੇਜੀ ਲਿਖਤੀ ਸੂਚਨਾ ਦੇ ਆਧਾਰ ’ਤੇ ਪੁਲਸ ਥਾਣਾ ਸਿਟੀ ਫਿਰੋਜ਼ਪੁਰ ਨੇ ਹਵਾਲਾਤੀ ਵਕੀਲ ਸਿੰਘ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜੇਲ ਅੰਦਰ ਪੈਕਟ ਸੁੱਟਣ ਵਾਲੇ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਗੋਇੰਦਵਾਲ ਤੋਂ ਬਾਅਦ ਹੁਣ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਹੋਈ ਖ਼ੂਨੀ ਝੜਪ, ਆਪਸ 'ਚ ਭਿੜੀਆਂ ਕੈਦੀ ਔਰਤਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ ਦੇ ਸਹਾਇਕ ਸੁਪਰਡੈਂਟ ਨੇ ਪੁਲਸ ਨੂੰ ਭੇਜੇ ਪੱਤਰ ’ਚ ਦੱਸਿਆ ਹੈ ਕਿ ਡਿਪਟੀ ਸੁਪਰਡੈਂਟ ਯੋਗੇਸ਼ ਜੈਨ ਨੂੰ ਪਤਾ ਲੱਗਾ ਕਿ ਇਕ ਬੰਦੀ ਅੰਦਰਲੀ ਕੋਟ ਮੌਕੇ ਦੀ ਦੀਵਾਰ ਪਾਰ ਕਰ ਕੇ ਗਿਆ ਹੈ, ਜਿਸਦਾ ਪਿੱਛਾ ਕਰਦੇ ਹਵਾਲਾਤੀ ਵਕੀਲ ਸਿੰਘ ਨੂੰ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਬਾਹਰੋ ਸੁੱਟੇ ਗਏ ਪੈਕਟ ਬਰਾਮਦ ਹੋਏ, ਜਿਨਾਂ ਨੂੰ ਖੋਲ੍ਹਣ ’ਤੇ 14 ਮੋਬਾਇਲ ਫੋਨ ਦੇ ਕੀਪੈਡ, 5 ਮੋਬਾਇਲ ਫੋਨ ਟੱਚ ਸਕਰੀਨਾਂ, 1 ਮੋਬਾਇਲ ਫੋਨ ਚਾਰਜਰ, 4 ਹੈੱਡ ਫੋਨ, 4 ਡਾਟਾ ਕੇਬਲ, 2 ਏਅਰਟੈੱਲ ਕੰਪਨੀ ਦੇ ਸਿਮ ਕਾਰਡ, 33 ਸਿਗਰਟ ਦੀਆਂ ਡੱਬੀਆਂ, 34 ਤੰਬਾਕੂ ਦੀਆਂ ਪੁੜੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ- ਗੈਂਗਸਟਰ ਮੋਹਨੇ ਦੀ ਮਾਂ ਨੇ ਜੇਲ੍ਹ ਪ੍ਰਸ਼ਾਸਨ 'ਤੇ ਚੁੱਕੇ ਵੱਡੇ ਸਵਾਲ, CM ਮਾਨ ਤੋਂ ਕੀਤੀ ਉੱਚ-ਪੱਧਰੀ ਜਾਂਚ ਦੀ ਮੰਗ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News