ਮੁੜ ਚਰਚਾ ''ਚ ਆਈ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ ਕੋਲੋਂ ਬਰਾਮਦ ਹੋਏ 2 ਮੋਬਾਇਲ

11/25/2022 5:53:07 PM

ਫਿਰੋਜ਼ਪੁਰ (ਆਨੰਦ): ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ 2 ਹਵਾਲਾਤੀਆਂ ਕੋਲੋਂ 2 ਮੋਬਾਇਲ ਫੋਨ ਬਰਾਮਦ ਕਰਕੇ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਉਨ੍ਹਾਂ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 1843 ਰਾਹੀਂ ਕਸ਼ਮੀਰ ਚੰਦ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਬੀਤੇ ਦਿਨ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸਮੇਤ ਸਾਥੀ ਕਰਮਚਾਰੀਆਂ ਦੇ ਬਲਾਕ ਨੰਬਰ 1 ਦੀ ਤਲਾਸ਼ੀ ਦੌਰਾਨ ਹਵਾਲਾਤੀ ਕੁਲਵਿੰਦਰ ਸਿੰਘ ਉਰਫ ਕੰਨੀ ਪੁੱਤਰ ਗੁਰਦੀਪ ਸਿੰਘ ਵਾਸੀ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਰੰਗ ਕਾਲਾ ਸਮੇਤ ਬੈਟਰੀ ਤੇ ਸਿੰਮ ਕਾਰਡ ਵੀ ਆਈ ਬਰਾਮਦ ਹੋਇਆ।

ਇਹ ਵੀ ਪੜ੍ਹੋ- ਪਰਾਲੀ ਦੇ ਹੱਲ ਲਈ ਰਾਹ ਦਸੇਰਾ ਬਣਿਆ ਬਰਨਾਲਾ ਦਾ ਇਹ ਜੋੜਾ, ਸਬਜ਼ੀਆਂ ਦੀ ਖੇਤੀ ’ਚ ਇੰਝ ਕਰ ਰਹੇ ਵਰਤੋਂ

ਸਹਾਇਕ ਸੁਪਰਡੈਂਟ ਨੇ ਦੱਸਿਆ ਕਿ ਹਵਾਲਾਤੀ ਸੰਜੀਵ ਰੋਸ਼ਨ ਉਰਫ ਪ੍ਰਮੋਦ ਗਿਰੀ ਪੁੱਤਰੀ ਚੰਦੇਸ਼ਵਰ ਗਿਰੀ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ ਇਕ ਮੋਬਾਇਲ ਫੋਨ ਮਾਰਕਾ ਸੈਮਸੰਗ ਕੀ-ਪੈਡ ਰੰਗ ਚਿੱਟਾ ਸਮੇਤ ਬੈਟਰੀ ਤੇ ਸਿੰਮ ਕਾਰਡ ਮਾਰਕਾ ਵੀ. ਆਈ. ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News