ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ 2 ਸਿੰਮ ਕਾਰਡ ਤੇ ਇਕ ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ
Sunday, Sep 15, 2024 - 06:42 PM (IST)

ਫਿਰੋਜ਼ਪੁਰ (ਖੁੱਲਰ): ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ 2 ਸਿੰਮ ਕਾਰਡ ਤੇ 1 ਮੋਬਾਇਲ ਫੋਨ ਬਰਾਮਦ ਕਰਕੇ ਦੋ ਇਕ ਔਰਤ ਅਤੇ ਹਵਾਲਾਤੀ ਖਿਲਾਫ 52-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 7 ਸਤੰਬਰ 2024 ਨੂੰ ਮੁਲਾਕਾਤ ਤਲਾਸ਼ੀ ਦੌਰਾਨ ਔਰਤ ਅਮਰਜੀਤ ਕੌਰ ਪਤਨੀ ਗੁਰਤੇਜ ਸਿੰਘ ਕੋਲੋਂ 2 ਸਿੰਮ ਕਾਰਡ ਅਤੇ ਅੰਦਰੂਨ ਤਲਾਸ਼ੀ ਦੌਰਾਨ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਕੋਲੋਂ 1 ਕੀਪੈਡ ਮੋਬਾਇਲ ਫੋਨ ਬਰਾਮਦ ਹੋਇਆ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।