ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਚਿੱਟੇ ਦੀ ਓਵਰਡੋਜ਼ ਕਾਰਨ 4 ਸਾਲਾ ਮਾਸੂਮ ਦੇ ਸਿਰ ਤੋਂ ਉਠਾਇਆ ਪਿਓ ਦਾ ਸਾਇਆ

Friday, Dec 02, 2022 - 05:55 PM (IST)

ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਚਿੱਟੇ ਦੀ ਓਵਰਡੋਜ਼ ਕਾਰਨ 4 ਸਾਲਾ ਮਾਸੂਮ ਦੇ ਸਿਰ ਤੋਂ ਉਠਾਇਆ ਪਿਓ ਦਾ ਸਾਇਆ

ਜਲਾਲਾਲਬਾਦ (ਟੀਨੂੰ, ਸੁਮਿਤ) : ਇਲਾਕੇ ਅੰਦਰ ਨਸ਼ੇ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਤਾਜਾ ਮਾਮਲਾ ਮੰਡੀ ਘੁਬਾਇਆ ਦੇ ਨੇੜੇ ਸਥਿਤ ਪਿੰਡ ਚੱਕ ਖੀਵਾ ਤੋਂ ਸਾਹਮਣੇ ਆਇਆ ਹੈ, ਜਿੱਥੇ ਚਿੱਟੇ ਦੀ ੳਵਰਡੋਜ਼ ਨਾਲ ਇੱਕ 26 ਸਾਲਾਂ ਨੌਜ਼ਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (26) ਪੁੱਤਰ ਜਸਬੀਰ ਸਿੰਘ ਵਾਸੀ ਧੁੰਨਕੀਆ ਵਜੋਂ ਹੋਈ। ਜਾਣਕਾਰੀ ਮੁਤਾਬਕ ਉਹ ਅੱਜ ਸਵੇਰੇ ਬੇਹੋਸ਼ੀ ਦਾ ਹਾਲਤ 'ਚ ਇਕ ਖੇਤ 'ਚ ਪਾਇਆ ਹੋਇਆ ਸੀ।  ਹਾਦਸੇ ਦੀ ਸੂਚਨਾ ਮਿਲਦੇ ਹੀ ਚੌਂਕੀ ਘੁਬਾਇਆ ਪੁਲਸ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- ਦਸੂਹਾ ਦੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਆ ’ਚ ਹਾਸਲ ਕੀਤਾ ਵੱਡਾ ਮੁਕਾਮ, ਫਖ਼ਰ ਨਾਲ ਉੱਚਾ ਕੀਤਾ ਪੰਜਾਬੀਆਂ ਦਾ ਸਿਰ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਕੁਝ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸਦਾ ਇੱਕ 4 ਸਾਲ ਦਾ ਬੱਚਾ ਵੀ ਹੈ। ਦੱਸਣਯੋਗ ਹੈ ਕਿ ਪਿੰਡ ਟਿਵਾਣਾ ਵਿੱਚ ਕੁਝ ਸਮਾਂ ਪਹਿਲਾ ਪਿੰਡ ਘੁਬਾਇਆ ਨਿਵਾਸੀ ਅਮਨਦੀਪ ਸਿੰਘ ਪੁੱਤਰ ਜਰਨੈਲ ਸਿੰਘ ਦੀ ਚਿੱਟੇ ਦਾ ੳਵਰਡੋਜ਼ ਨਾਲ ਮੌਤ ਹੋ ਗਈ ਸੀ। ਚਿੱਟੇ ਕਾਰਨ ਲਗਾਤਾਰ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਕਾਰਨ ਲੋਕਾਂ ਵਿੱਚ ਪੁਲਸ ਪ੍ਰਸ਼ਾਸਨ ਅਤੇ ਸਰਕਾਰ ਦੇ ਵਿਰੁੱਧ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਘੁਬਾਇਆ ਪੁਲਸ ਚੌਂਕੀ ਦੇ ਇੰਚਾਰਜ਼ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ਼ ਕਰਕੇ ਦੋਸ਼ੀ ਵਿਰੁੱਧ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਭੇਜਿਆ ਜਾ ਰਿਹਾ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News