ਫਿਰੋਜ਼ਪੁਰ ''ਚ ਵਾਪਰੇ ਭਿਆਨਕ ਸੜਕ ਹਾਦਸਿਆਂ ਨੇ ਦੋ ਘਰਾਂ ''ਚ ਵਿਛਾਏ ਸੱਥਰ, 2 ਦੀ ਮੌਤ

04/27/2023 5:27:50 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਅਤੇ ਕਸਬਾ ਮਮਦੋਟ ਵਿੱਚ ਹੋਏ 2 ਵੱਖ-ਵੱਖ ਸੜਕ ਹਾਦਸਿਆਂ ਵਿਚ ਪੂਰਨ (65) ਪੁੱਤਰ ਸੋਹਣ ਲਾਲ ਵਾਸੀ ਪੀਰਾਂ ਵਾਲਾ ਅਤੇ ਬਲਵੀਰ ਸਿੰਘ (48) ਦੀ ਮੌਤ ਹੋ ਗਈ ਅਤੇ ਬਲਵੀਰ ਸਿੰਘ ਦੀ ਪਤਨੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਇਨ੍ਹਾਂ ਹਾਦਸਿਆਂ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਮਮਦੋਟ ਦੀ ਪੁਲਸ ਨੇ ਅਣਪਛਾਤੇ ਕਾਰ ਚਾਲਕ ਅਤੇ ਕਾਰ ਚਾਲਕ ਜਗਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ।

ਇਹ ਵੀ ਪੜ੍ਹੋ- ਕਣਕ ਵੱਢਣ ਗਏ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ, ਪੋਸਟਮਾਰਟਮ ਰਿਪੋਰਟ ਨੇ ਹੈਰਾਨ ਕੀਤਾ ਪਰਿਵਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਫਿਰੋਜ਼ਪੁਰ ਦੇ ਏ. ਐੱਸ. ਆਈ ਤਰਸੇਮ ਲਾਲ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਨਿਸ਼ਾਨ ਪੁੱਤਰ ਤਰਸੇਮ ਵਾਸੀ ਪਿੰਡ ਪੀਰਾਂਵਾਲਾ ਨੇ ਦੱਸਿਆ ਹੈ ਕਿ ਉਹ ਅਤੇ ਉਸ ਦਾ ਦਾਦਾ ਪੂਰਨ ਘਰੇਲੂ ਕੰਮ ਲਈ ਸੜਕ ਕਿਨਾਰੇ ਪੈਦਲ ਜਾ ਰਹੇ ਸੀ। ਇਸ ਦੌਰਾਨ ਜਦੋਂ ਉਹ ਗੋਪਾਲ ਕ੍ਰਿਸ਼ਨ ਜਨਰਲ ਸਟੋਰ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਦਾਦਾ ਪੂਰਨ ਨੂੰ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੂਰਨ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸੁਖਬੀਰ ਤੇ ਮਨਪ੍ਰੀਤ ਦੀਆਂ ਦੂਰੀਆਂ ਤੋਂ ਖ਼ਫ਼ਾ ਸਨ ਪ੍ਰਕਾਸ਼ ਸਿੰਘ ਬਾਦਲ, ਅਧੂਰੀ ਰਹਿ ਗਈ ਇਹ ਇੱਛਾ

ਦੂਜੇ ਪਾਸੇ ਥਾਣਾ ਮਮਦੋਟ ਦੇ ਏ. ਐੱਸ. ਆਈ.  ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਸ਼ਿਕਾਇਤਕਰਤਾ ਬਲਜੀਤ ਕੌਰ ਪਤਨੀ ਬਲਵੀਰ ਸਿੰਘ ਵਾਸੀ ਪਿੰਡ ਭਲੂਰ ਜ਼ਿਲ੍ਹਾ ਮੋਗਾ ਨੇ ਦੱਸਿਆ ਹੈ ਕਿ ਉਹ ਆਪਣੇ ਪਤੀ ਬਲਵੀਰ ਸਿੰਘ ਨਾਲ ਆਪਣੀ ਨਨਾਣ ਬਲਵਿੰਦਰ ਕੌਰ ਦੇ ਘਰ ਮਮਦੋਟ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਡੇਰਾ ਬਿਆਸ ਨੇੜੇ ਪਹੁੰਚੇ ਤਾਂ ਜਗਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਆਪਣੀ ਕਾਰ ਨਾਲ ਬਲਵੀਰ ਸਿੰਘ ਦੇ ਮੋਟਰਸਾਈਕਲ ਨਾਲ ਟਕਰਾ ਦਿੱਤੀ ਅਤੇ ਇਸ ਹਾਦਸੇ ਵਿਚ ਬਲਵੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਉਹ ਖ਼ੁਦ ਜ਼ਖ਼ਮੀ ਹੋ ਗਈ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News