ਮਾਮਲਾ ਨਾਜਾਇਜ਼ ਸ਼ਰਾਬ ਦੇ ਧੰਦੇ ਦਾ : ਪੁਲਸ ਪਾਰਟੀ ''ਤੇ ਹਮਲਾ ਕਰਨ ਵਾਲੇ 3 ਗ੍ਰਿਫ਼ਤਾਰ ਤੇ 13 ਖ਼ਿਲਾਫ਼ ਮਾਮਲਾ ਦਰਜ

03/23/2023 12:01:14 PM

ਫਿਰੋਜ਼ਪੁਰ (ਖੁੱਲਰ): ਸਰਹੱਦੀ ਪਿੰਡ ਜਲਾਲ ਵਾਲਾ ਵਿਖੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਫਿਰੋਜ਼ਪੁਰ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 13 ਖ਼ਿਲਾਫ਼ 353, 186, 323, 427, 148, 149 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੀਨੀਅਰ ਸਿਪਾਹੀ ਧਰਮਜੀਤ ਸਿੰਘ ਨੰਬਰ 6/755 ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਚੜਿੱਕ ਜ਼ਿਲ੍ਹਾ ਮੋਗਾ ਨੇ ਦੱਸਿਆ ਕਿ ਉਹ ਆਬਕਾਰੀ ਵਿਭਾਗ ਵਿਖੇ ਤਾਇਨਾਤ ਹੈ, ਜੋ ਸਮੇਤ ਇੰਸਪੈਕਟਰ ਇੰਦਰਪਾਲ ਸਿੰਘ ਐਕਸਾਈਜ਼ ਵਿਭਾਗ ਫਿਰੋਜ਼ਪੁਰ ਤੇ ਸਾਥੀ ਕਰਮਚਾਰੀਆਂ ਨਾਲ ਬਰਾਏ ਕਰਨੇ ਚੈਕਿੰਗ ਦੇ ਸਬੰਧ ਵਿਚ ਪਿੰਡ ਮਾਛੀਵਾੜਾ ਪੁੱਜੇ, ਜਿੱਥੇ ਇੰਸਪੈਕਟਰ ਇੰਦਰਪਾਲ ਸਿੰਘ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਜੰਗੀਰ ਸਿੰਘ ਉਰਫ ਜੰਗੀ ਪੁੱਤਰ ਦਿਆਲ ਸਿੰਘ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚ ਰਿਹਾ ਹੈ।

ਇਹ ਵੀ ਪੜ੍ਹੋ-  ਮੋਗਾ 'ਚ ਦਿਨ ਚੜ੍ਹਦੇ ਹੀ ਅਧਿਆਪਕਾ ਨਾਲ ਵਾਪਰਿਆ ਦਰਦਨਾਕ ਹਾਦਸਾ, ਮੌਕੇ 'ਤੇ ਹੀ ਟੁੱਟ ਗਈ ਸਾਹਾਂ ਦੀ ਡੋਰ

ਜਿਸ 'ਤੇ ਪੁਲਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕੀਤੀ ਗਈ ਤਾਂ ਉੱਥੇ ਦੋਸ਼ੀ ਜੰਗੀ ਸਿੰਘ ਦੀ ਪਤਨੀ ਸਿਮਰਨ ਬਾਈ ਤੇ ਕੁੜੀ ਜੋਗਿੰਦਰ ਸਿੰਘ ਨੇ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ ਤੇ ਇਨ੍ਹਾਂ ਵੱਲੋਂ ਰੌਲਾ ਪਾਉਣ 'ਤੇ ਬਾਕੀ ਦੋਸ਼ੀਆਂ ਸਵਰਨ ਸਿੰਘ ਪੁੱਤਰ ਜਰਨੈਲ ਸਿੰਘ, ਕਸ਼ਮੀਰ ਸਿੰਘ ਪੁੱਤਰ ਦਿਆਲ ਸਿੰਘ, ਜਗਦੀਸ਼ ਸਿੰਘ, ਬਲਵੀਰ ਸਿੰਘ ਪੁੱਤਰ ਨਾਦਰ ਸਿੰਘ, ਕਾਲੀ ਮੈਂਬਰ ਪੁੱਤਰ ਬਲਵੰਤ ਸਿੰਘ, ਛਿੰਦੋ ਪਤਨੀ ਕਾਲਾ, ਭੋਲੀ, ਗੁਰਨਾਮ ਕੌਰ ਉਰਫ ਨਾਮੋ ਵਾਸੀਆਂ ਪਿੰਡ ਹਬੀਬ ਕੇ, ਗੁਰਜੰਟ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਛਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀਅਨ ਪਿੰਡ ਜਲਾਲ ਵਾਲਾ ਵੀ ਮੌਕੇ ’ਤੇ ਆ ਗਏ।

ਇਹ ਵੀ ਪੜ੍ਹੋ- ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਖੁੱਲ੍ਹੀ ਚਿੱਠੀ 'ਤੇ ਸਿਮਰਜੀਤ ਬੈਂਸ ਦੀ ਤਿੱਖੀ ਪ੍ਰਤੀਕਿਰਿਆ

ਉਕਤ ਵਿਅਕਤੀਆਂ ਨੇ ਇੱਟਾਂ-ਰੋੜਿਆਂ ਨਾਲ ਪੁਲਸ ਪਾਰਟੀ ’ਤੇ ਹਮਲਾ ਕਰ ਦਿੱਤਾ ਤੇ ਆਬਕਾਰੀ ਵਿਭਾਗ ਦੀਆਂ ਗੱਡੀਆਂ ਦਾ ਨੁਕਸਾਨ ਕੀਤਾ। ਇਸ ਦੌਰਾਨ ਦੋਸ਼ੀ ਜੰਗੀਰ ਸਿੰਘ ਜੰਗੀ ਨੇ ਦਸਤੀ ਡਾਂਗ ਦਾ ਵਾਰ ਉਸ ਦੀਆਂ ਲੱਤਾਂ ’ਤੇ ਮਾਰਿਆ ਤੇ ਝੜਪ ਦੌਰਾਨ ਹੌਲਦਾਰ ਰਵੀਇੰਦਰ ਸਿੰਘ ਦੀ ਵਰਦੀ ਪਾੜ ਦਿੱਤੀ। ਪੁਲਸ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਜਾਂਚ ਕਰਤਾ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜੰਗੀਰ ਸਿੰਘ ਜੰਗੀ, ਗੁਰਜੰਟ ਸਿੰਘ, ਛਿੰਦਰ ਸਿੰਘ, ਬਲਵੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News