4 ਕਰੋੜ ਦੀ ਹੈਰੋਇਨ, 1 ਕਿਲੋ ਅਫੀਮ ਤੇ ਚੂਰਾ ਪੋਸਤ ਸਮੇਤ 4 ਸਮੱਗਲਰ ਕਾਬੂ

09/11/2022 12:44:24 PM

ਫਿਰੋਜ਼ਪੁਰ(ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਨਸ਼ਾ ਸਮੱਗਲਰਾਂ ਖ਼ਿਲਾਫ ਸ਼ਿਕੰਜਾ ਕੱਸਦਿਆਂ ਫਿਰੋਜ਼ਪੁਰ ਪੁਲਸ ਨੇ 3 ਸਮੱਗਲਰਾਂ ਨੂੰ 900 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਅਤੇ ਤਲਵੰਡੀ ਭਾਈ ’ਚ ਮਾਮਲੇ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ- ਰੇਹੜੀ ਵਾਲੇ ਕੋਲ ਆਈ ਅਨਾਰਾਂ ਦੀ ਪੇਟੀ ਨੇ ਪਾਇਆ ਭੜਥੂ, ਜਦੋਂ ਖੋਲ੍ਹ ਕੇ ਦੇਖੀ ਤਾਂ ਉੱਡੇ ਹੋਸ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਐੱਸ. ਪੀ. (ਡੀ), ਡੀ. ਐੱਸ. ਪੀ. ਅਤੇ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ-ਇੰਸਪੈਕਟਰ ਅਜਮੇਰ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਵਲੋਂ ਜਦੋਂ ਖਾਈ ਰੋਡ ਤੋਂ ਕਿਲੇ ਵਾਲਾ ਚੌਕ ਤੱਕ ਗਸ਼ਤ ਅਤੇ ਸ਼ੱਕ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਅਰੁਣ ਪੁੱਤਰ ਰਾਕੇਸ਼ ਕੁਮਾਰ ਵਾਸੀ ਚੁੰਗੀ ਵਾਲੀ ਗਲੀ, ਬਸਤੀ ਭੱਟੀਆਂ ਫਿਰੋਜ਼ਪੁਰ ਸ਼ਹਿਰ ਹੈਰੋਇਨ ਅਤੇ ਅਫੀਮ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਆਪਣੇ ਪੰਜਾਬ ਨੰਬਰ ਦੇ ਡਿਸਕਵਰ ਮੋਟਰਸਾਈਕਲ ’ਤੇ ਹੈਰੋਇਨ ਤੇ ਅਫੀਮ ਲੈ ਕੇ ਆ ਰਿਹਾ ਹੈ।

ਇਹ ਵੀ ਪੜ੍ਹੋ- ਮੂਸੇਵਾਲਾ ਕਤਲਕਾਂਡ : 7 ਦਿਨਾਂ ਦੇ ਰਿਮਾਂਡ 'ਤੇ ਸ਼ੂਟਰ ਦੀਪਕ ਮੁੰਡੀ, ਲਾਰੈਂਸ ਸਾਹਮਣੇ ਬੈਠਾ ਕੇ ਹੋ ਸਕਦੀ ਹੈ ਪੁੱਛਗਿੱਛ

ਇਸ ਇਤਲਾਹ ਦੇ ਆਧਾਰ ’ਤੇ ਅਜਮੇਰ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਵਲੋਂ ਨਾਕਾਬੰਦੀ ਕਰ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਅਧਿਕਾਰੀਆਂ ਦੀ ਹਾਜ਼ਰੀ ’ਚ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 800 ਗ੍ਰਾਮ ਹੈਰੋਇਨ, ਇਕ ਕਿਲੋ ਅਫੀਮ ਅਤੇ ਇਕ ਟੱਚ ਸਕਰੀਨ ਮੋਬਾਇਲ ਫੋਨ ਬਰਾਮਦ ਹੋਇਆ। ਐੱਸ. ਐੱਸ. ਪੀ. ਫਿਰੋਜ਼ਪੁਰ ਨੇ ਦੱਸਿਆ ਕਿ ਏ. ਐੱਸ. ਆਈ. ਦਿਲਬਾਗ ਸਿੰਘ ਦੀ ਅਗਵਾਈ ’ਚ ਤਲਵੰਡੀ ਭਾਈ ਪੁਲਸ ਨੇ ਰਵਨੀਸ਼ ਜਿੰਦਲ ਉਰਫ ਰਵੀ ਵਾਸੀ ਬਾਘਾਪੁਰਾਣਾ ਜ਼ਿਲਾ ਮੋਗਾ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਨਾਮਜ਼ਦ ਵਿਅਕਤੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੋ ਇਸ ਸਮੇਂ ਪਿੰਡ ਸਾਧੂ ਵਾਲਾ ਦੇ ਇਲਾਕੇ ’ਚ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ ਤਾਂ ਪੁਲਸ ਨੇ ਤੁਰੰਤ ਰੇਡ ਕਰ ਕੇ ਉਸ ਨੂੰ ਕਾਬੂ ਕਰ ਲਿਆ ਤੇ ਉਸਦੇ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਸਮੱਗਲਰਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਉਨ੍ਹਾਂ ਦਾ ਪੁਲਸ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News