ਫਿਰੋਜ਼ਪੁਰ ਪੁਲਸ ਨੂੰ ਮਿਲੀ ਸਫ਼ਲਤਾ, ਪੈਟਰੋਲ ਪੰਪ ਲੁੱਟਣ ਦੀ ਯੋਜਨਾ ਬਣਾ ਰਹੇ ਲੁਟੇਰੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ

06/04/2023 1:14:20 PM

ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) : ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਨੇ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਅਤੇ ਡੀ. ਐੱਸ. ਪੀ. ਫਤਿਹ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਰ ਲੁਟੇਰਾ ਗਿਰੋਹ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ ਸ਼ਿਕੰਜਾ ਕੱਸਦਿਆਂ ਏ. ਐੱਸ. ਆਈ. ਗੁਰਦੇਵ ਸਿੰਘ ਦੀ ਅਗਵਾਈ ਹੇਠ ਇਕ ਪੈਟਰੋਲ ਪੰਪ ਨੂੰ ਲੁੱਟਣ ਦੀ ਯੋਜਨਾ ਬਣਾਉਂਦੇ ਹੋਏ ਲੁਟੇਰਾ ਗਿਰੋਹ ਦੇ 5 ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ- ਕਪਾਹ ਦੀ ਬਿਜਾਈ ਦਾ ਸੀਜ਼ਨ ਖ਼ਤਮ, ਪੰਜਾਬ 3 ਲੱਖ ਹੈਕਟੇਅਰ ਦਾ ਟੀਚਾ ਹਾਸਲ ਕਰਨ 'ਚ ਰਿਹਾ ਅਸਫ਼ਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ ਫਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਏ. ਐੱਸ. ਆਈ. ਗੁਰਦੇਵ ਸਿੰਘ ਦੀ ਅਗਵਾਈ ’ਚ ਸੀ. ਆਈ. ਏ. ਸਟਾਫ਼ ਫਿਰੋਜ਼ਪੁਰ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ ਕਿਲੇ ਵਾਲਾ ਚੌਕ ਫਿਰੋਜ਼ਪੁਰ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਲਲਿਤ ਉਰਫ ਲਾਲੀ, ਸ਼ੁਭਮ ਪੁੱਤਰ ਮਿਸ਼ਰੀਲਾਲ, ਰਵੀ ਪੁੱਤਰ ਸੋਮਾ ਲਖਨ ਪੁੱਤਰ ਮੰਗਤ ਵਾਸੀ ਫਿਰੋਜ਼ਪੁਰ ਛਾਉਣੀ, ਰਵੀ ਪੁੱਤਰ ਸੋਮਾ ਵਾਸੀ ਪਿੰਡ ਨੌਰੰਗ ਕੇ ਸਿਆਲ ਅਤੇ ਮੋਹਿਤ ਵਾਸੀ ਕੈਨਾਲ ਕਲੋਨੀ, ਫਿਰੋਜ਼ਪੁਰ ਕੈਂਟ ਨੇ ਲੁਟੇਰਾ ਗਿਰੋਹ ਬਣਾਇਆ ਹੋਇਆ ਹੈ। 

ਇਹ ਵੀ ਪੜ੍ਹੋ-  ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਡਿਊਟੀ ਤੋਂ ਪਰਤ ਰਹੀ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ-ਟਰਾਲੀ ਨੇ ਦਰੜਿਆ

ਇਹ ਗਿਰੋਹ ਹਥਿਆਰਾਂ ਦੀ ਨੋਕ ’ਤੇ ਲੋਕਾਂ ਤੋਂ ਲੁੱਟਾਂ-ਖੋਹਾਂ ਕਰਦਾ ਹੈ, ਜੋ ਇਸ ਸਮੇਂ ਬਿਨਾਂ ਨੰਬਰੀ ਸਵਿਫਟ ਡਿਜ਼ਾਇਰ ਕਾਰ ’ਚ ਸਵਾਰ ਹੋ ਕੇ ਬਾਰਡਰ ਰੋਡ ’ਤੇ ਰੁਕਣ ਦੇ ਬਾਅਦ ਕਿਸੇ ਪੈਟਰੋਲ ਪੰਪ ’ਤੇ ਡਾਕਾ ਮਾਰਨ ਦੀ ਤਿਆਰੀ ਕਰ ਰਿਹਾ ਹੈ ਤਾਂ ਪੁਲਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਦੇ ਇਸ ਪੰਜ ਮੈਂਬਰੀ ਲੁਟੇਰਾ ਗਿਰੋਹ ਨੂੰ ਕਾਬੂ ਕਰ ਲਿਆ। ਇਨ੍ਹਾਂ ਦੀ ਤਲਾਸ਼ੀ ਦੌਰਾਨ ਇਕ 32 ਬੋਰ ਦਾ ਪਿਸਤੌਲ, 2 ਜ਼ਿੰਦਾ ਕਾਰਤੂਸ, 2 ਤੇਜ਼ਧਾਰ ਕਾਪੇ ਅਤੇ 2 ਤਲਵਾਰਾਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਿਰੋਹ ਦੇ ਮੈਂਬਰਾਂ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News