ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ''ਚੋਂ ਫੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ, ਤਲਾਸ਼ੀ ਦੌਰਾਨ ਬਰਾਮਦ ਹੋਏ 5 ਮੋਬਾਇਲ

02/15/2023 2:00:12 PM

ਫਿਰੋਜ਼ਪੁਰ (ਕੁਮਾਰ) : ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੀ ਰਿਕਵਰੀ ਨੂੰ ਲੈ ਕੇ ਪਿਛਲੇ ਕਾਫ਼ੀ ਸਮੇਂ ਤੋਂ ਚਰਚਾ ਵਿੱਚ ਚੱਲੀ ਆ ਰਹੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਗਏ ਸਰਚ ਅਭਿਆਨ ਦੌਰਾਨ 5 ਹੋਰ ਮੋਬਾਇਲ ਫੋਨ, ਇਕ ਬੈਟਰੀ ਤੇ ਇੱਕ ਚਾਰਜਰ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਹਾਇਕ ਸੁਪਰਡੈਂਟ ਕੁਲਵੰਤ ਸਿੰਘ ਵੱਲੋਂ ਦਿੱਤੇ ਪੱਤਰ ਦੇ ਆਧਾਰ ’ਤੇ ਹਵਾਲਾਤੀ ਕਾਲਾ ਸਿੰਘ, ਗੁਰਪ੍ਰੀਤ ਸਿੰਘ ਉਰਫ ਮੰਗਲ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਾਰਤ-ਪਾਕਿ ਸਰਹੱਦ ਨੇੜਿਓ ਮਿਲੇ ਹੈਂਡ ਗਰਨੇਡ ਤੇ ਕਾਰਤੂਸ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਏ.ਐੱਸ.ਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੰਟ ਕੁਲਵੰਤ ਸਿੰਘ ਨੇ ਪੁਲਸ ਨੂੰ ਭੇਜੇ ਪੱਤਰ ’ਚ ਦੱਸਿਆ ਹੈ ਕਿ ਜਦੋਂ ਉਨ੍ਹਾਂ ਮੁਲਾਜ਼ਮਾਂ ਸਮੇਤ ਪੁਰਾਣੀ ਬੈਰਕ ਨੰਬਰ 3 ਦੀ ਤਲਾਸ਼ੀ ਲਈ ਤਾਂ ਉਥੇ ਹਵਾਲਾਤੀ ਕਾਲਾ ਸਿੰਘ ਤੋਂ ਇੱਕ ਸੈਮਸੰਗ ਕੀਪੈਡ ਮੋਬਾਇਲ, ਜਿਸ ਵਿੱਚ ਏਅਰਟੈਲ ਕੰਪਨੀ ਦਾ ਸਿਮ ਕਾਰਡ ਸੀ ਅਤੇ ਹਵਾਲਾਤੀ ਗੁਰਪ੍ਰੀਤ ਸਿੰਘ ਕੋਲੋਂ ਇੱਕ ਬਿਨਾ ਸਿਮ ਕਾਰਡ ਦੇ ਸੈਮੰਗ ਕੀਪੈਡ ਮੋਬਾਈਲ ਫ਼ੋਨ ਅਤੇ ਇੱਕ ਮੋਬਾਈਲ ਚਾਰਜਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਲਾਵਾਰਿਸ ਹਾਲਤ ਵਿੱਚ 2 ਸੈਮਸੰਗ ਕੀਪੈਡ ਅਤੇ ਇੱਕ ਮੋਬਾਈਲ ਨੋਕੀਆ ਕੀਪੈਡ ਮੋਬਾਇਲ ਫੋਨ ਅਤੇ ਇੱਕ ਮੋਬਾਇਲ ਫੋਨ ਦੀ ਬੈਟਰੀ ਹੈ, ਜਿਨ੍ਹਾਂ ਵਿੱਚੋਂ 2 ਮੋਬਾਈਲ ਫ਼ੋਨਾਂ ਵਿੱਚ ਏਅਰਟੈੱਲ ਕੰਪਨੀ ਦੇ ਸਿਮ ਕਾਰਡ ਵੀ ਹਨ।

ਇਹ ਵੀ ਪੜ੍ਹੋ- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਆਗੂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਵਾਇਰਲ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News