ਨਹੀਂ ਰੁਕ ਰਿਹਾ ਜੇਲ੍ਹਾਂ 'ਚੋਂ ਮੋਬਾਇਲ ਮਿਲਣ ਦਾ ਸਿਲਸਿਲਾ, ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਬਰਾਮਦ ਹੋਏ 7 ਮੋਬਾਇਲ

08/10/2022 5:24:00 PM

ਫਿਰੋਜ਼ਪੁਰ(ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਪਿਛਲੇ ਕਾਫ਼ੀ ਸਮੇਂ ਤੋਂ ਸੁਰਖੀਆਂ ਵਿੱਚ ਹੈ ਕਿਉਂਕਿ ਇਸ ਜੇਲ੍ਹ ਵਿੱਚੋਂ ਆਏ ਦਿਨ ਮੋਬਾਇਲ ਅਤੇ ਨਸ਼ੀਲੇ ਪਦਾਰਥ ਬਰਾਮਦ ਹੋ ਰਹੇ ਹਨ। ਪੁਲਿਸ ਵੱਲੋਂ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ, ਫਿਰ ਵੀ ਜੇਲ੍ਹ ਵਿਚੋਂ ਫੋਨ ਬਰਾਮਦ ਹੋਣੇ ਇੱਕ ਵੱਡਾ ਸਵਾਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਬੰਦੀ ਸਿੰਘਾਂ ਦੀ ਰਿਹਾਈ ਲਈ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਕਰੇਗੀ ਸ਼੍ਰੋਮਣੀ ਕਮੇਟੀ

ਥਾਣਾ ਸਿਟੀ ਦੇ ਏ.ਐੱਸ.ਆਈ ਜੰਗ ਸਿੰਘ ਅਤੇ ਗਹਿਣਾ ਰਾਮ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਕਸ਼ਮੀਰ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਸੀ ਕਿ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ’ਚੋਂ ਸਿਮ ਕਾਰਡ ਸਮੇਤ 7 ਮੋਬਾਇਲ ਬਰਾਮਦ ਹੋਏ ਹਨ, ਜਿਸਨੂੰ ਲੈ ਕੇ  ਦੀ ਪੁਲਸ ਨੇ ਮਾਮਲੇ ਦਰਜ ਕਰ ਲਏ ਹਨ ਅਤੇ ਕਾਰਵਾਈ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਹਾਇਕ ਸੁਪਰਡੈਂਟ ਵੱਲੋਂ ਜੇਲ੍ਹ ਦੇ ਸਟਾਫ਼ ਸਮੇਤ ਜਦੋਂ ਬਲਾਕ ਨੰਬਰ 1 ਦੀ ਬੈਰਕ ਨੰਬਰ 3 ਦੇ ਪਿਛਲੇ ਪਾਸੇ ਚੱਕਰ ਲਗਾਉਂਦੇ ਪਰਮਜੀਤ ਸਿੰਘ ਹਲਵਾਈ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਇੱਕ ਸੈਮਸੰਗ ਕੀਪੈਡ ਅਤੇ ਹਵਾਲਾਤੀ ਦਵਿੰਦਰ ਸਿੰਘ ਉਰਫ਼ ਦੀਪੂ ਪਾਸੋਂ ਕੀਪੈਡ ਨੋਕੀਆ ਕੰਪਨੀ ਦਾ ਮੋਬਾਇਲ ਬਰਾਮਦ ਹੋਇਆ, ਜਿਸ ਵਿੱਚ ਇੱਕ ਸਿਮ ਕਾਰਡ ਵੀ ਹੈ।

ਇਹ ਵੀ ਪੜ੍ਹੋ- ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਆਨੰਦਪੁਰ ਸਾਹਿਬ ਦਾ ਨਾਇਬ ਤਹਿਸੀਲਦਾਰ, ਕਰਤੂਤ ਸੁਣ ਰਹਿ ਜਾਓਗੇ ਹੈਰਾਨ

ਦੂਜੇ ਪਾਸੇ ਏ.ਐੱਸ.ਆਈ ਗਹਿਣਾ ਰਾਮ ਨੇ ਦੱਸਿਆ ਕਿ ਜਦੋਂ ਜੇਲ੍ਹ ਦੇ ਬਲਾਕ ਨੰਬਰ 2 ਦੀ ਬੈਰਕ ਨੰਬਰ 2 ਦੀ ਤਲਾਸ਼ੀ ਲਈ ਗਈ ਤਾਂ ਉੱਥੋਂ ਲਾਵਾਰਸ ਸੈਮਸੰਗ ਕੀਪੈਡ ਦੇ 2, ਨੋਕੀਆ ਕੰਪਨੀ ਦਾ ਇੱਕ, ਵੀਵੋ ਟੱਚ ਸਕਰੀਨ 1 ਅਤੇ ਓਪੋ ਟੱਚ ਸਕਰੀਨ ਸਮੇਤ 5 ਮੋਬਾਇਲ ਬਰਾਮਦ ਕੀਤੇ ਗਏ, ਜਿਨ੍ਹਾਂ ਵਿੱਚ ਬੈਟਰੀਆਂ ਅਤੇ ਸਿਮ ਕਾਰਡ ਵੀ ਹਨ। ਪੁਲਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News