ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ 7 ਨਾਮਜ਼ਦ
Monday, Nov 18, 2024 - 06:05 PM (IST)
ਗੁਰੂਹਰਸਹਾਏ (ਮਨਜੀਤ)–ਗੁਰੂਹਰਸਹਾਏ ’ਚ ਵੱਖ-ਵੱਖ ਥਾਵਾਂ ’ਤੇ ਪਰਾਲੀ ਨੂੰ ਅੱਗ ਲਾਉਣ ਦੇ ਦੋਸ਼ ’ਚ ਥਾਣਾ ਗੁਰੂਹਰਸਹਾਏ ਪੁਲਸ ਨੇ 7 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਸਬੰਧੀ ਇਲਾਕੇ ’ਚ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰਾਂ ਨੇ ਇਤਲਾਹ ਦਿੱਤੀ ਕਿ ਪਿੰਡ ਚੱਕ ਸਰਕਾਰ, ਪਿੰਡ ਛਾਂਗਾ ਮਹਾਤਮ, ਪਿੰਡ ਸ਼ਰੀਹ ਵਾਲਾ ਰੋਡ, ਪਿੰਡ ਲੈਪੋ, ਪਿੰਡ ਮਾੜੇ ਖੁਰਦ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਖੇਤ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।