ਸੰਘਣੀ ਧੁੰਦ ਕਾਰਨ ਇਕ ਟੈਂਪੋ ਸੜਕ ਕਿਨਾਰੇ ਖੜ੍ਹੇ ਕੈਂਟਰ ਨਾਲ ਟਕਰਾਇਆ, 2 ਜ਼ਖ਼ਮੀ

Saturday, Nov 16, 2024 - 06:21 PM (IST)

ਸੰਘਣੀ ਧੁੰਦ ਕਾਰਨ ਇਕ ਟੈਂਪੋ ਸੜਕ ਕਿਨਾਰੇ ਖੜ੍ਹੇ ਕੈਂਟਰ ਨਾਲ ਟਕਰਾਇਆ, 2 ਜ਼ਖ਼ਮੀ

ਅਬੋਹਰ (ਸੁਨੀਲ)–ਅੱਜ ਸਵੇਰੇ ਅਬੋਹਰ-ਸ਼੍ਰੀਗੰਗਾਨਗਰ ਰਾਸ਼ਟਰੀ ਰਾਜ ਮਾਰਗ ’ਤੇ ਪਿੰਡ ਕੱਲਰਖੇੜਾ ਨੇੜੇ ਸੰਘਣੀ ਧੁੰਦ ਕਾਰਨ ਇਕ ਟੈਂਪੋ ਸੜਕ ਕਿਨਾਰੇ ਖੜ੍ਹੇ ਇਕ ਕੈਂਟਰ ਨਾਲ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਅੱਜ ਆਪਣੇ ਦੋਸਤ ਨਾਲ ਟੈਂਪੋ ’ਚ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੀਗੰਗਾਨਗਰ ਜਾ ਰਿਹਾ ਸੀ ਕਿ ਜਦੋਂ ਉਹ ਪਿੰਡ ਕੱਲਰਖੇੜਾ ਨੇੜੇ ਪਹੁੰਚੇ ਤਾਂ ਧੁੰਦ ਕਾਰਨ ਉਨ੍ਹਾਂ ਦਾ ਟੈਂਪੋ ਸੜਕ ਕਿਨਾਰੇ ਖੜ੍ਹੇ ਇਕ ਕੈਂਟਰ ਨਾਲ ਟਕਰਾ ਗਿਆ। ਜਿਸ ਕਾਰਨ ਅੰਗਰੇਜ਼ ਸਿੰਘ ਤੇ ਉਸ ਦਾ ਸਾਥੀ ਜ਼ਖਮੀ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ 108 ਐਂਬੂਲੈਂਸ ਦੇ ਡਰਾਈਵਰ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਅੰਗਰੇਜ਼ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ।


author

Shivani Bassan

Content Editor

Related News