ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
Friday, Oct 27, 2023 - 04:29 PM (IST)

ਗੁਰੂਹਰਸਹਾਏ (ਮਨਜੀਤ) : ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਗਜਨੀਵਾਲਾ ਵਿਖੇ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਪੁਲਸ ਨੇ ਇਕ ਮਹਿੰਦਰਾ ਗੱਡੀ ਚਾਲਕ ਖ਼ਿਲਾਫ 304-ਏ, 337, 338, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪਰਮਜੀਤ ਸਿੰਘ ਪੁੱਤਰ ਕੱਕਾ ਸਿੰਘ ਵਾਸੀ ਪਿੰਡ ਪ੍ਰਭਾਤ ਸਿੰਘ ਵਾਲਾ ਨੇ ਦੱਸਿਆ ਕਿ ਉਹ ਆਪਣੇ ਭਰਾ ਗੁਰਨਾਮ ਸਿੰਘ ਦੀ ਲੜਕੀ ਗੁਰੂ ਨਾਨਕ ਪਬਲਿਕ ਸਕੂਲ ਗਜ਼ਨੀਵਾਲਾ ਮੋੜ ਵਿਖੇ ਪੜ੍ਹਦੀ ਹੈ ਜੋ ਉਸ ਨੂੰ ਛੁੱਟੀ ਹੋਣ ਵਾਲੇ ਸੜਕ ਪਾਰ ਕਰਨ ਲੱਗਾ ਤਾਂ ਦੋਸ਼ੀ ਸੁਖਜਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਅਲਫੂ ਕੇ ਨੇ ਆਪਣੀ ਗੱਡੀ ਮਹਿੰਦਰਾ ਪਿੱਕ ਜੋ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਗੁਰਨਾਮ ਸਿੰਘ ਵਿਚ ਮਾਰੀ।
ਇਸ ਹਾਦਸੇ ਵਿਚ ਗੁਰਨਾਮ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਗੱਡੀ ਚਾਲਕ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।