ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
Saturday, Sep 14, 2024 - 03:21 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਆਰਿਫ ਕੇ ਦੇ ਅਧੀਨ ਆਉਂਦੇ ਸਤਿਕਾਰ ਪੈਟਰੋਲ ਪੰਪ ਵਾਹਕਾ ਮੋੜ ਕੋਲ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਆਰਿਫ ਕੇ ਪੁਲਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ 106, 281 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਤੀਸ਼ ਪੁੱਤਰ ਰਾਮ ਮਨੋਹਰ ਵਾਸੀ ਬਜਰੰਗਪੁਰ (ਯੂਪੀ) ਨੇ ਦੱਸਿਆ ਕਿ ਉਸ ਦਾ ਪਿਤਾ ਰਾਮ ਮਨੋਹਰ (70 ਸਾਲ) ਸਤਿਕਾਰ ਪੈਟਰੋਲ ਪੰਪ ਤੇ ਚੌਂਕੀਦਾਰੀ ਦਾ ਕੰਮ ਕਰਦਾ ਸੀ। ਮਿਤੀ 11 ਸਤੰਬਰ 2024 ਨੂੰ ਕਰੀਬ 11.20 ਏ. ਐੱਮ. ’ਤੇ ਸੜਕ ’ਤੇ ਦੁਕਾਨ ਤੋਂ ਸਮਾਨ ਲੈਣ ਲਈ ਜਾ ਰਿਹਾ ਸੀ, ਜਿਸ ਨੂੰ ਅਣਪਛਾਤੇ ਕਾਰ ਚਾਲਕ ਵੱਲੋਂ ਪਿਛੋਂ ਟੱਕਰ ਮਾਰੀ।
ਇਸ ਹਾਦਸੇ ਵਿਚ ਮਨੋਹਰ ਲਾਲ ਜ਼ਖਮੀਂ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਮਨੋਹਰ ਲਾਲ ਨੂੰ ਮ੍ਰਿਤਕ ਕਰਾਰ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।