ਧਨ-ਧਾਣਿਆ ਕ੍ਰਿਸ਼ੀ ਯੋਜਨਾ ਦੇ ਚੱਲਦੇ ਕੀਤੀ ਗਈ ਅਹਿਮ ਮੀਟਿੰਗ

Saturday, Jan 31, 2026 - 06:41 PM (IST)

ਧਨ-ਧਾਣਿਆ ਕ੍ਰਿਸ਼ੀ ਯੋਜਨਾ ਦੇ ਚੱਲਦੇ ਕੀਤੀ ਗਈ ਅਹਿਮ ਮੀਟਿੰਗ

ਫਿਰੋਜ਼ਪੁਰ (ਸੋਨੂੰ) : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਧਾਨ ਮੰਤਰੀ ਧਨ-ਧਾਣਿਆ ਕ੍ਰਿਸ਼ੀ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂ ਹੋਣ ਲਈ ਅੱਜ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਜੀ ਦੀ ਅਗਵਾਈ ਹੇਠ ਪੂਰਨ ਹੋਈ । ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਹਰਪ੍ਰੀਤ ਪਾਲ ਕੌਰ ਅਤੇ ਖੇਤੀਬਾੜੀ ਅਫਸਰ ਮਮਤਾ ਲੂਣਾ ਸਮੇਤ ਯੋਜਨਾ ਨਾਲ ਸੰਬੰਧਿਤ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਧਨ-ਧਾਣਿਆ ਯੋਜਨਾ ਦੇ ਟੀਚਿਆਂ, ਪ੍ਰਗਤੀ ਅਤੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਏਡੀਸੀ (ਵਿਕਾਸ) ਸੁਭਾਸ਼ ਚੰਦਰ ਵੱਲੋਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਯੋਜਨਾ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਧਨ-ਧਾਣਿਆ ਕ੍ਰਿਸ਼ੀ ਯੋਜਨਾ (PMDDKY), ਜੋ ਅਕਤੂਬਰ 2025 ਵਿਚ ਲਾਂਚ ਕੀਤੀ ਗਈ ਸੀ, ਭਾਰਤ ਵਿਚ ਖੇਤੀਬਾੜੀ ਅਤੇ ਕਿਸਾਨਾਂ ਦੇ ਜੀਵਨ ਨੂੰ ਬਦਲਣ ਲਈ ਇਕ ਬਹੁਤ ਮਹੱਤਵਪੂਰਨ ਪਹਿਲਕਦਮੀ ਹੈ। ਇਸ ਦਾ ਮੁੱਖ ਉਦੇਸ਼ ਘੱਟ ਉਤਪਾਦਕਤਾ ਵਾਲੇ 100 ਜ਼ਿਲ੍ਹਿਆਂ ਵਿਚ ਖੇਤੀਬਾੜੀ ਨੂੰ ਆਧੁਨਿਕ, ਟਿਕਾਊ ਅਤੇ ਲਾਭਦਾਇਕ ਬਣਾਉਣਾ ਹੈ। ਉਨ੍ਹਾਂ ਦੇ ਕਹਿਣ ਅਨੁਸਾਰ ਇਸ ਯੋਜਨਾ ਦਾ ਮੁੱਖ ਟੀਚਾ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣਾ ਹੈ, ਜੋ ਆਪਣੀ ਖੇਤੀ ਉਪਜ ਨੂੰ ਵਧਾ ਕੇ ਅਤੇ ਲਾਗਤਾਂ ਨੂੰ ਘਟਾ ਕੇ ਕੀਤਾ ਜਾਵੇਗਾ। ਮੀਟਿੰਗ ਦੇ ਅੰਤ ਵਿਚ ਸਾਰੇ ਸੰਬੰਧਤ ਵਿਭਾਗਾਂ ਨੂੰ ਆਪਣਾ-ਆਪਣਾ ਕਾਰਵਾਈ ਯੋਜਨਾ (Action Plan) ਤਿਆਰ ਕਰਕੇ ਜਲਦ ਜਮ੍ਹਾਂ ਕਰਵਾਉਣ ਲਈ ਆਦੇਸ਼ਿਤ ਕੀਤਾ ਗਿਆ ਤਾਂ ਜੋ ਯੋਜਨਾ ਨੂੰ ਸਮੇਂ-ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।


author

Gurminder Singh

Content Editor

Related News