ਐਂਗਲੋ ਸਿੱਖ ਵਾਰ ਸਰਕਟ ਪੰਜਾਬ ਨੂੰ ਕੀਤਾ ਜਾਵੇਗਾ ਅਪਗ੍ਰੇਡ: ਅਨਮੋਲ ਗਗਨ ਮਾਨ

06/24/2023 1:04:26 PM

ਫਿਰੋਜ਼ਪੁਰ (ਕੁਮਾਰ, ਸੋਨੂੰ, ਮਲਹੋਤਰਾ, ਪਰਮਜੀਤ, ਖੁੱਲਰ ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਵਾਲੀਆਂ ਥਾਵਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾ ਉਲੀਕੀ ਗਈ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਆਕਰਸ਼ਿਤ ਹੋ ਸਕਣ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅਨਮੋਲ ਗਗਨ ਮਾਨ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਇਤਿਹਾਸਿਕ ਗੁਰਦੁਆਰਾ ਸਾਰਾਗੜ੍ਹੀ ਦਾ ਨੀਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਵਿਚਾਂਰ ਸਾਂਝੇ ਕਰਨ ਮੌਕੇ ਕੀਤਾ। 

ਇਹ ਵੀ ਪੜ੍ਹੋ : ਹੁਣ ਇਸ ਵਿਭਾਗ ਦੇ 138 ਮੁਲਾਜ਼ਮਾਂ 'ਤੇ ਲਟਕੀ ਤਲਵਾਰ, ਸਖ਼ਤ ਐਕਸ਼ਨ ਦੇ ਰੌਂਅ 'ਚ ਪੰਜਾਬ ਸਰਕਾਰ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਿਰੋਜ਼ਸ਼ਾਹ ਵਿਖੇ ਸਥਿਤ ਐਂਗਲੋ ਸਿੱਖ ਵਾਰ ਮੈਮੋਰੀਅਲ ਸਮੇਤ ਹੋਰ ਯਾਦਗਾਰਾਂ ਨੂੰ ਐਂਗਲੋਂ ਸਿੱਖ ਵਾਰ ਸਰਕਟ ਪੰਜਾਬ ਤਹਿਤ ਅਪਗ੍ਰੇਡ ਕਰਨ ਲਈ 15.5 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜ਼ਨੀਸ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋਂ ਐਂਗਲੋ ਸਿੱਖ ਵਾਰ ਸਰਕਟ ਅਧੀਨ 9.98 ਕਰੋੜ ਦੀ ਲਾਗਤ ਨਾਲ ਐਂਗਲੋ ਸਿੱਖ ਵਾਰ ਅਜ਼ਾਇਬਘਰ ਦਾ ਨਵੀਨੀਕਰਨ, 1.70 ਕਰੋੜ ਦੀ ਲਾਗਤ ਨਾਲ ਸਾਰਾਗੜ੍ਹੀ ਅਜਾਇਬ ਘਰ, 98.95 ਲੱਖ ਰੁਪਏ ਦੀ ਲਾਗਤ ਨਾਲ ਮੁੱਦਕੀ ਮੈਮੋਰੀਅਲ, 82.89 ਲੱਖ ਰੁਪਏ ਦੀ ਲਾਗਤ ਨਾਲ ਸਭਰਾਓਂ, 22.36 ਲੱਖ ਰੁਪਏ ਦੀ ਲਾਗਤ ਨਾਲ ਮਿਸਰੀਵਾਲ, 67.88 ਲੱਖ ਦੀ ਲਾਗਤ ਨਾਲ ਫਿਰੋਜ਼ਸ਼ਾਹ ਮੈਮੋਰੀਅਲ ਅਤੇ 70.44 ਲੱਖ ਰੁਪਏ ਦੀ ਲਾਗਤ ਨਾਲ ਅਲੀਵਾਲ ਮੈਮੋਰੀਅਲ (ਲੁਧਿਆਣਾ) ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ ਜਨਾਨੀ ਦੀ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ, ਜਾਣੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਥਾਨਾਂ ਲਈ ਕਈ ਸੂਰਵੀਰ ਪੰਜਾਬੀਆਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਦੀ ਸਾਂਭ ਸੰਭਾਲ ਕਰੀਏ, ਜਿਸ ਕਰ ਕੇ ਇਨ੍ਹਾਂ ਸ਼ਹੀਦੀਆਂ ਅਤੇ ਇਤਿਹਾਸਕ ਸਥਾਨਾਂ ਬਾਰੇ ਅੱਜ ਦੀ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਇਨ੍ਹਾਂ ਨੂੰ ਅਪਗ੍ਰੇਡ ਕਰਨਾ ਅਤੇ ਸੈਲਾਨੀਆਂ ਲਈ ਸਹੂਲਤਾਂ ਦੇਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਥਾਨਾਂ ਦੇ ਵਿਕਾਸ ਲਈ ਤੇ ਇੱਥੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਅਤੇ ਉਨ੍ਹਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਤਿਹਾਸਕ ਮਹੱਤਤਾ ਵਾਲੇ ਤੇ ਸੱਭਿਆਚਾਰਕ ਅਤੇ ਵੱਖ-ਵੱਖ ਧਰਮਾਂ ਨਾਲ ਸਬੰਧਿਤ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਫਿਰੋਜ਼ਪੁਰ ਦਾ ਬਸੰਤ ਮੇਲਾ ਵੀ ਰਾਜ ਪੱਧਰ ਤੇ ਮਨਾਇਆ ਜਾਵੇਗਾ ਤੇ ਇਸ ਲਈ ਵੱਖ-ਵੱਖ ਪਤੰਗਬਾਜ਼ੀ ਦੇ ਮੁਕਾਬਲਿਆਂ ਲਈ 10 ਲੱਖ ਰੁਪਏ ਦੀ ਇਨਾਮੀ ਰਾਸ਼ੀ ਰੱਖੀ ਗਈ ਹੈ।

ਇਹ ਵੀ ਪੜ੍ਹੋ :  ਸ੍ਰੀ ਦਰਬਾਰ ਸਾਹਿਬ ਨੇੜੇ ਫੋਟੋਗ੍ਰਾਫਰਾਂ ਦੀ ਗੁੰਡਾਗਰਦੀ, ਸਿੱਖ ਨੌਜਵਾਨ ਦੀ ਕੁੱਟਮਾਰ ਕਰ ਤੋੜੀ ਬਾਂਹ

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਰਜ਼ਨੀਸ ਦਹੀਆ ਨੇ ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਸਰਕਾਰਾਂ ਵੱਲੋਂ ਰਾਜ ਦੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਦੇ ਵਿਕਾਸ ਦੇ ਕੰਮਾਂ ਨੂੰ ਅਣਗੌਲਿਆ ਗਿਆ ਸੀ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਅਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। 

ਇਹ ਵੀ ਪੜ੍ਹੋ : ਕੇਂਦਰ ਨੇ ਦਿਖਾਈਆਂ ਅੱਖਾਂ ਤਾਂ ਪੰਜਾਬ ਸਰਕਾਰ ਨੇ ਫੜਿਆ ਕਰਨਾਟਕ ਦਾ ਹੱਥ, ਲਿਆ ਵੱਡਾ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Harnek Seechewal

This news is Content Editor Harnek Seechewal