ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ

Friday, Jul 10, 2026 - 06:13 PM (IST)

ਵੱਖ-ਵੱਖ ਥਾਣਿਆਂ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫਤਾਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਥਾਣਾ ਸਦਰ ਫਿਰੋਜ਼ਪੁਰ, ਥਾਣਾ ਘੱਲਖੁਰਦ ਅਤੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੇ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਸੀ. ਆਰ. ਪੀ. ਐੱਫ. ਗਰਾਊਂਡ ਦੇ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੀ ਤਲਾਸ਼ੀ ਲੈਣ ’ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੂਜੇ ਪਾਸੇ ਥਾਣਾ ਘੱਲਖੁਰਦ ਦੇ ਹੈੱਡ ਕਾਂਸਟੇਬਲ ਰਣਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਮਹਾਵੀਰ ਪੁੱਤਰ ਗੁਰਪ੍ਰੀਤ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ’ਤੇ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਉੱਥੇ ਹੀ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਜਗਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਸ ਪਾਰਟੀ ਨੂੰ ਪਿੰਡ ਆਸਿਫਵਾਲਾ ਦੇ ਏਰੀਆ ’ਚ ਇਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਵੱਲ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫਤਾਰ ਕਰ ਕੇ ਜਦੋਂ ਪੁੱਛ-ਗਿੱਛ ਕੀਤੀ ਗਈ ਤਾਂ ਉਸ ਨੇ ਪੁਲਸ ਨੂੰ ਆਪਣਾ ਨਾਂ ਪ੍ਰਿੰਸ ਪੁੱਤਰ ਮੁਕੱਦਰ ਦੱਸਿਆ, ਜਿਸ ਦੀ ਤਲਾਸ਼ੀ ਲੈਣ ’ਤੇ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਹੈਰੋਇਨ ਸਮੇਤ ਫੜੇ ਗਏ ਮੁਲਜ਼ਮਾਂ ਖਿਲਾਫ ਸਬੰਧਤ ਥਾਣਿਆਂ ’ਚ ਮਾਮਲੇ ਦਰਜ ਕੀਤੇ ਗਏ ਹਨ ਅਤੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।


author

Gurminder Singh

Content Editor

Related News